Breaking News
Home / ਭਾਰਤ / ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਵਾਈ ਫਾਈ ਦੀ ਸਹੂਲਤ ਦੇਵੇਗੀ ਕੇਜਰੀਵਾਲ ਸਰਕਾਰ

ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਵਾਈ ਫਾਈ ਦੀ ਸਹੂਲਤ ਦੇਵੇਗੀ ਕੇਜਰੀਵਾਲ ਸਰਕਾਰ

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਅੰਦੋਲਨ ਨੂੰ ਹੋਏ 34 ਦਿਨ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੂੰ ਅੱਜ 34 ਦਿਨ ਹੋ ਗਏ ਹਨ। ਕੜਾਕੇ ਦੀ ਠੰਡ ਦੇ ਚੱਲਦਿਆਂ ਵੀ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ। ਉਧਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕਿਹਾ ਕਿ ਉਹ ਸਿੰਘੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਵਾਈ ਫਾਈ ਦੀ ਸਹੂਲਤ ਉਪਲਬਧ ਕਰਵਾਏਗੀ। ਪਾਰਟੀ ਦੇ ਆਗੂ ਰਾਘਵ ਚੱਡਾ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਕਹਿਣਾ ਸੀ ਕਿ ਇੰਟਰਨੈੱਟ ਦੀ ਖ਼ਰਾਬ ਕੁਨੈਕਿਟੀਵਿਟੀ ਦੀ ਵਜ੍ਹਾ ਕਾਰਨ ਪਰਿਵਾਰ ਨਾਲ ਵੀਡੀਓ ਕਾਲਿੰਗ ਨਹੀਂ ਹੋ ਰਹੀ। ਇਸੇ ਨੂੰ ਧਿਆਨ ‘ਚ ਰੱਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਮੰਗ ਆਵੇਗੀ, ਉਵੇਂ ਉਵੇਂ ਉੱਥੇ ਹਾਟਸਪਾਟ ਵੀ ਲਗਾਏ ਜਾਣਗੇ। ਧਿਆਨ ਰਹੇ ਕਿ ਭਲਕੇ 30 ਦਸੰਬਰ ਨੂੰ ਕਿਸਾਨ ਆਗੂਆਂ ਦੀ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਵੀ ਹੋਣੀ ਹੈ। ਇਸੇ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਵੀ ਮੋਦੀ ਸਰਕਾਰ ਨੂੰ ਚਿੱਠੀ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਵੀ ਭੁੱਖ ਹੜਤਾਲ ਰੱਖਣਗੇ। ਅੰਨਾ ਨੇ ਇਹ ਵੀ ਕਿਹਾ ਕਿ ਇਹ ਉਨ੍ਹਾਂ ਦਾ ਆਖਰੀ ਅੰਦੋਲਨ ਹੋਵੇਗਾ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …