ਪਿਆਰਾ ਸਿੰਘ ਠੰਡ ਲੱਗਣ ਨਾਲ ਹੋਇਆ ਸੀ ਬਿਮਾਰ ਅਤੇ ਇਲਾਜ ਦੌਰਾਨ ਹੋਈ ਮੌਤ
ਮਾਨਸਾ, ਬਿਊਰੋ ਨਿਊਜ਼
ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ‘ਤੇ ਮਾਨਸਾ ਦੇ ਪਿੰਡ ਧਰਮਪੁਰਾ ਦੇ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਗਈ। ਪਿਆਰਾ ਸਿੰਘ ਦੀ ਉਮਰ 75 ਸਾਲ ਸੀ ਅਤੇ ਉਹ ਇਕ ਮਹੀਨੇ ਤੋਂ ਟਿੱਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿਚ ਡਟਿਆ ਹੋਇਆ ਸੀ। ਇਸ ਦੌਰਾਨ ਪਿਆਰਾ ਸਿੰਘ ਠੰਡ ਲੱਗਣ ਕਾਰਨ ਬਿਮਾਰ ਹੋ ਗਿਆ ਅਤੇ ਇਲਾਜ ਲਈ ਉਸ ਨੂੰ ਪਿੰਡ ਲਿਆਂਦਾ ਗਿਆ ਸੀ। ਇਲਾਜ ਦੌਰਾਨ ਪਿਆਰਾ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ਮਹਿੰਦਰ ਸਿੰਘ ਦਿਆਲਪੁਰਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਤਿੰਨ ਦਰਜਨ ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …