Breaking News
Home / ਪੰਜਾਬ / ਸੁਖਦੇਵ ਸਿੰਘ ਭੌਰ ਨੇ ਕਿਹਾ

ਸੁਖਦੇਵ ਸਿੰਘ ਭੌਰ ਨੇ ਕਿਹਾ

2ਜਥੇਦਾਰਾਂ ਨੇ ਖੁਦ ਹੀ ਤਖਤਾਂ ਦੇ ਮਾਣ ਸਨਮਾਨ ਨੂੰ ਸੱਟ ਮਾਰ ਕੇ ਆਪਣਾ ਵੀ ਵਕਾਰ ਘਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦਾ ਅਜੇ ਤੱਕ ਪਤਾ ਨਾ ਲਾਏ ਜਾਣ ਨੂੰ ‘ਪੰਥਕ’ ਸਰਕਾਰ ਦੇ ਮੱਥੇ ‘ਤੇ ਕਲੰਕ ਦੱਸਿਆ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਭੂਮਿਕਾ ਵੀ ਮਾੜੀ ਰਹੀ ਤੇ ਜਥੇਦਾਰਾਂ ਨੇ ਖ਼ੁਦ ਹੀ ਤਖ਼ਤਾਂ ਦੇ ਮਾਣ ਸਨਮਾਨ ਨੂੰ ਸੱਟ ਮਾਰ ਕੇ ਆਪਣਾ ਵੀ ਵੱਕਾਰ ਘਟਾਇਆ।
ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਰਕਾਰ ਕਟਿਹਰੇ ਵਿੱਚ ਖੜ੍ਹਾ ਨਾ ਕਰੇ ਉਦੋਂ ਤੱਕ ਕੋਈ ਵੀ ਸਿੱਖ ਸਰਕਾਰ ਤੇ ਪ੍ਰਸ਼ਾਸਨ ਦੇ ਮੱਥੇ ਨਾ ਲੱਗੇ। ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਸੁਖਦੇਵ ਸਿੰਘ ਭੌਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਤਖ਼ਤਾਂ ਦੀ ਮਹਾਨਤਾ ਉਨ੍ਹਾਂ ਨੇ ਨਹੀਂ ਘਟਾਈ, ਸਗੋਂ ਅਜਿਹੇ ਦੋਸ਼ ਲਾਉਣ ਵਾਲਿਆਂ ਨੇ ਘਟਾਈ ਹੈ।
ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਬੇਅਦਬੀ ਖਿਲ਼ਾਫ ਪ੍ਰਚਾਰਕਾਂ ਦੀ ਅਗਵਾਈ ਵਿੱਚ ਡਟੀ ਦੇਸ਼ ਭਰ ਦੀ ਸੰਗਤ ਦੀ ਆਵਾਜ਼ ਨੂੰ ਦਬਾ ਕੇ ਸਰਕਾਰ ਨੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਸੱਚੇ ਪ੍ਰਚਾਰਕ ਦੀ ਆਵਾਜ਼ ਰੱਬੀ ਆਵਾਜ਼ ਹੁੰਦੀ ਹੈ ਤੇ ਉਸ ਆਵਾਜ਼ ਨੂੰ ਦਬਾਉਣਾ ਬਹੁਤ ਵੱਡੀ ਗੱਦਾਰੀ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …