26.4 C
Toronto
Thursday, September 18, 2025
spot_img
Homeਪੰਜਾਬਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਵਲੋਂ ਭੇਜਿਆ ਸੱਦਾ ਰੱਦ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਵਲੋਂ ਭੇਜਿਆ ਸੱਦਾ ਰੱਦ

ਭਲਕੇ 30 ਦਸੰਬਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ
ਮਾਨਸਾ, ਬਿਊਰੋ ਨਿਊਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸਵਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਕੇਂਦਰੀ ਮੰਤਰੀਆਂ ਦੇ ਦਾਅਵੇ ਹਨ ਕਿ ਖੇਤੀ ਕਾਨੂੰਨ ਪੂਰਨ ਤੌਰ ‘ਤੇ ਦਰੁਸਤ ਹਨ। ਇਸ ਨਾਲ ਹੀ ਪਹਿਲਾਂ ਦੀ ਤਰ੍ਹਾਂ ਮੀਟਿੰਗ ਦਾ ਕੋਈ ਠੋਸ ਏਜੰਡਾ ਨਾ ਹੋਣ ਕਾਰਨ ਕੇਂਦਰ ਨਾਲ ਭਲਕੇ 30 ਦਸੰਬਰ ਦੀ ਮੀਟਿੰਗ ਵਿੱਚ ਜਥੇਬੰਦੀ ਵੱਲੋਂ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਹੁੰਦੀ ਹੈ ਤਾਂ ਖੇਤੀ ਕਾਨੂੰਨ ਵਾਪਸ ਲੈਣ, ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਉਣ, ਬਿਜਲੀ ਸੋਧ ਬਿਲ 2020, ਪ੍ਰਦੂਸ਼ਣ ਐਕਟ ਵਾਪਸ ਲੈਣ ‘ਤੇ ਹੀ ਗੱਲਬਾਤ ਦਾ ਨਤੀਜਾ ਨਿਕਲ ਸਕਦਾ ਹੈ। ਪਰ ਕੇਦਰ ਇਨ੍ਹਾਂ ‘ਤੇ ਗੱਲ ਹੀ ਨਹੀਂ ਕਰ ਰਿਹਾ ਸਗੋਂ ਸੋਧਾਂ ਕਰਨ ‘ਤੇ ਹੀ ਲੰਬੀ ਵਿਚਾਰ ਚਰਚਾ ਹੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖੇਤੀ ਬਿੱਲਾਂ ‘ਤੇ ਲੰਬੀ ਚਰਚਾ ਹੋ ਚੁੱਕੀ ਹੈ। ਇਸ ਲਈ ਗੱਲ ਸਿਰਫ਼ ਹਾਂ ਜਾਂ ਨਾਂਹ ‘ਤੇ ਹੀ ਮੁੱਕੀ ਸੀ। ਜਥੇਬੰਦੀ ਵੱਲੋਂ ਦੇਸ਼ ਵਾਸੀਆਂ ਨੂੰ ਨਵਾਂ ਸਾਲ ਮੋਰਚਿਆਂ ਵਿੱਚ ਆ ਕੇ ਮਨਾਉਣ ਦੀ ਅਪੀਲ ਕੀਤੀ ਗਈ ਹੈ।

RELATED ARTICLES
POPULAR POSTS