ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੁਲਕ ਵਿਚ ਦਾਖਲ ਹੋਣ ਵਾਲੇ ਲੋਕਾਂ ਲਈ ਪਿਛਲੇ 72 ਘੰਟਿਆਂ ਦੌਰਾਨ ਕੋਵਿਡ-19 ਦੇ ਟੈਸਟ ਦੀ ਰਿਪੋਰਟ ਨਾਲ ਲੈ ਕੇ ਆਉਣੀ ਲਾਜ਼ਮੀ ਹੋਵੇਗੀ। ਜੋ ਕਿ ਨੈਗੇਟਿਵ ਹੋਣੀ ਚਾਹੀਦੀ ਹੈ। ਬੁੱਧਵਾਰ ਨੂੰ ਸਰਕਾਰੀ ਮਹਿਕਮਿਆਂ ਦੇ ਮੰਤਰੀ ਡੌਮੀਨਿਕ ਲਾਬਲੌਂਕ ਨੇ ਐਲਾਨ ਕੀਤਾ ਕਿ ਇਸ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ। ਹਾਲਾਂਕਿ ਕਿ ਉਨ੍ਹਾਂ ਨੇ ਇਸ ਲਈ ਕੋਈ ਨਿਸ਼ਚਿਤ ਤਰੀਕ ਦਾ ਐਲਾਨ ਨਹੀਂ ਕੀਤਾ। ਉਧਰ ਪਬਲਿਕ ਸੇਫਟੀ ਮੰਤਰੀ ਬਿਲ ਬਲੇਅਰ ਨੇ ਵੀ ਕਿਹਾ ਕਿ ਪਹਿਲਾਂ ਤੋਂ ਲਾਗੂ ਕੀਤਾ ਗਿਆ 14 ਦਿਨਾਂ ਦਾ ਇਕਾਂਤਵਾਸ ਦਾ ਸਮਾਂ ਵੀ ਇਸ ਤਰ੍ਹਾਂ ਹੀ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਇਕ ਤਰ੍ਹਾਂ ਨਾਲ ਸੁਰੱਖਿਆ ਦੀ ਦੋਹਰੀ ਪਰਤ ਹੋਵੇਗੀ। ਇਸ ਤਰ੍ਹਾਂ ਕੈਨੇਡਾ ਬਾਰਡਰ ਸਰਵਿਸ ਏਜੰਸੀ ਵੱਲੋਂ ਸਾਰੇ ਹਵਾਈ ਅੱਡਿਆਂ ‘ਤੇ ਮੁਲਾਜ਼ਮਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ ਤਾਂ ਕਿ ਉਹ ਵੱਖ-ਵੱਖ ਥਾਵਾਂ ‘ਤੇ ਨਿਗਰਾਨੀ ਵਧਾ ਸਕਣ।
Home / ਹਫ਼ਤਾਵਾਰੀ ਫੇਰੀ / ਕੈਨੇਡਾ ਵੱਲੋਂ ਮੁਲਕ ਵਿਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਦਾ ਟੈਸਟ ਕਰਵਾ ਕੇ ਆਉਣਾ ਲਾਜ਼ਮੀ
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …