ਤਿੰਨ ਸੰਸਦ ਮੈਂਬਰਾਂ ਨੇ ਕੀਤੀ ਸ਼ਿਕਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਤਿੰਨ ਸੰਸਦ ਮੈਂਬਰਾਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਗਿਰੀ ਤੇ ਹਰਿੰਦਰ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਲਿਖ ਕੇ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਸ਼ਰਾਬ ਦੀ ਆਦਤ ਛੁਡਵਾਉਣ ਲਈ ਭਗਵੰਤ ਨੂੰ ਰਿਹੈਬਲੀਟੇਸ਼ਨ ਸੈਂਟਰ ਭੇਜਿਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਵਿੱਚ ਜਾਣ ਦੀ ਇਜ਼ਾਜਤ ਦਿੱਤੀ ਜਾਵੇ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਤੋਂ ਸਸਪੈਂਡ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਮਾਨ ‘ਤੇ ਸੰਸਦ ਵਿੱਚ ਸ਼ਰਾਬ ਪੀ ਕੇ ਆਉਣ ਦੇ ਦੋਸ਼ ਲਾਏ ਸਨ। ਉਨ੍ਹਾਂ ਸਪੀਕਰ ਨੂੰ ਇੱਕ ਪਤਰ ਲਿਖ ਕੇ ਮਾਨ ਦੀ ਸੀਟ ਬਦਲਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਸੰਸਦ ਦਾ ਲਾਈਵ ਵੀਡੀਓ ਬਣਾ ਕੇ ਫੇਸਬੁੱਕ ‘ਤੇ ਅਪਲੋਡ ਕਰਨ ਦੇ ਮਾਮਲੇ ਵਿੱਚ ਐਕਸ਼ਨ ਲਿਆ ਜਾ ਸਕਦਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ 9 ਮੈਂਬਰਾਂ ਵਾਲੀ ਕਮੇਟੀ ਐਕਸ਼ਨ ਲਵੇਗੀ। ਹਾਲਾਂਕਿ ਭਗਵੰਤ ਨੂੰ ਇਸ ਦੀ ਕੀ ਸਜ਼ਾ ਦਿੱਤੀ ਜਾਵੇਗੀ, ਇਸ ਬਾਰੇ ਕਮੇਟੀ ਦੇ ਮੈਂਬਰਾਂ ਵਿੱਚ ਮਤਭੇਦ ਹੈ। ਸਪੀਕਰ ਨੇ ਜਾਂਚ ਹੋਣ ਤੱਕ ਭਗਵੰਤ ਮਾਨ ਨੂੰ ਸੰਸਦ ਵਿੱਚ ਨਾ ਆਉਣ ਲਈ ਕਿਹਾ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …