ਸ੍ਰੀਨਗਰ : ਸ੍ਰੀਨਗਰ ਦੇ ਲਾਵਾਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੇਜਰ ਜਨਰਲ ਐਚ ਐਸ ਸਾਹੀ ਨੇ ਦੱਸਿਆ ਕਿ ਸਾਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਹਨ। ਅੱਤਵਾਦੀਆਂ ਨੇ ਭਾਰਤੀ ਫੌਜ ਦੇ ਜਵਾਨਾਂ ‘ਤੇ ਵੀ ਗਰਨੇਡ ਸੁੱਟੇ। ਭਾਰਤੀ ਫੌਜ ਦੇ ਜਵਾਨਾਂ ਨੇ ਅੱਤਵਾਦੀਆਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਬੀ ਐੱਸ ਐੱਫ ਸੈਕਟਰ ਹੈੱਡ ਕੁਆਰਟਰ ਗੁਰਦਾਸਪੁਰ ਅਧੀਨ ਪੈਂਦੀ ਭਾਰਤ -ਪਾਕਿ ਕੌਮਾਂਤਰੀ ਸਰਹੱਦ ਦੇ ਖੇਤਰ ਵਿਚੋਂ ਲੰਘੀ ਰਾਤ ਪਾਕਿ ਤਸਕਰਾਂ ਵੱਲੋਂ ਹੈਰੋਇਨ ਤੇ ਅਸਲੇ ਦੀ ਤਸਕਰੀ ਦੀ ਖਬਰ ਮਿਲੀ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …