ਪੰਜਾਬ ਸਰਕਾਰ ਨੇ ਰਾਤ ਦਾ ਕਰਫਿਊ ਹਟਾਇਆ
ਨਵੀਂ ਦਿੱਲੀ : ਭਾਰਤ ਸਰਕਾਰ ਨੇ ਕਰੋਨਾ ਦੇ ਨਵੇਂ ਰੂਪ ਦੇ ਕੇਸਾਂ ਦੇ ਵਾਧੇ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਵਧਾ ਦਿੱਤੀ ਹੈ। ਇਹ ਪਾਬੰਦੀ 31 ਜਨਵਰੀ, 2021 ਤੱਕ ਵਧਾ ਦਿੱਤੀ ਗਈ ਹੈ, ਜਦੋਂ ਕਿ ਇਹ ਪਾਬੰਦੀ ਵਿਸ਼ੇਸ਼ ਉਡਾਣਾਂ ਅਤੇ ਅੰਤਰਰਾਸ਼ਟਰੀ ਏਅਰ ਕਾਰਗੋ ਸੰਚਾਲਨ ‘ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਸੀ ਕਿ ਭਾਰਤ ਤੇ ਬਰਤਾਨੀਆਂ ਦਰਮਿਆਨ ਹਵਾਈ ਉਡਾਣਾਂ 7 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਅਤੇ ਉਸ ਤੋਂ ਬਾਅਦ ‘ਸਖਤ ਨਿਯਮ’ ਤਹਿਤ ਇਨ੍ਹਾਂ ਨੂੰ ਚਲਾਇਆ ਜਾਵੇਗਾ। ਇਸੇ ਦੌਰਾਨ ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ‘ਚੋਂ 1 ਜਨਵਰੀ 2021 ਤੋਂ ਨਾਈਟ ਕਰਫ਼ਿਊ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਵਿਆਹ ਤੇ ਹੋਰ ਸਮਾਗਮਾਂ ‘ਚ 200 ਤੋਂ ਲੈ ਕੇ 500 ਤੱਕ ਵਿਅਕਤੀ ਸ਼ਾਮਲ ਹੋ ਸਕਦੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …