12.8 C
Toronto
Thursday, September 24, 2026
spot_img
Homeਭਾਰਤਬਿਹਾਰ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਕੇ ਖੜ੍ਹੇ

ਬਿਹਾਰ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਕੇ ਖੜ੍ਹੇ

ਬਿਹਾਰ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਕੇ ਖੜ੍ਹੇਹਜ਼ਾਰਾਂ ਕਿਸਾਨਾਂ ਵੱਲੋਂ ਪਟਨਾ ਦੇ ਰਾਜ ਭਵਨ ਵੱਲ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ
ਪਟਨਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮਹਾਸਭਾ ਦੇ ਬੈਨਰ ਹੇਠ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਟਨਾ ਦੇ ਗਾਂਧੀ ਮੈਦਾਨ ‘ਚ ਇਕੱਠੇ ਹੋਏ ਅਤੇ ਬਾਅਦ ਵਿੱਚ ਉਨ੍ਹਾਂ ਬਿਹਾਰ ਦੇ ਰਾਜ ਭਵਨ ਵੱਲ ਮਾਰਚ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਗਾਂਧੀ ਮੈਦਾਨ ਨੇੜੇ ਵੱਡੀ ਗਿਣਤੀ ‘ਚ ਬੈਰੀਕੇਡ ਲਗਾਏ ਹੋਏ ਸਨ ਪਰ ਵੱਡੀ ਗਿਣਤੀ ‘ਚ ਮੌਜੂਦ ਕਿਸਾਨਾਂ ਨੇ ਪਲਾਂ ਵਿੱਚ ਹੀ ਸਾਰੀਆਂ ਰੋਕਾਂ ਹਟਾ ਦਿੱਤੀਆਂ ਅਤੇ ਗਾਂਧੀ ਮੈਦਾਨ ਤੇ ਡਾਕ ਬੰਗਲਾ ਚੌਕ ਵਿਚਾਲੇ ਲਗਾਏ ਗਏ ਬੈਰੀਕੇਡ ਤੋੜ ਸੁੱਟੇ। ਫਰੇਜ਼ਰ ਰੋਡ ‘ਤੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ। ਸ਼ਹਿਰ ਦੇ ਮਸ਼ਹੂਰ ਡਾਕ ਬੰਗਲਾ ਚੌਕ ਤੋਂ ਇਲਾਵਾ ਸ਼ਹਿਰ ਵਿਚਲੀਆਂ ਕਈ ਥਾਵਾਂ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪਾਂ ਹੋਈਆਂ। ਪਟਨਾ ਪ੍ਰਸ਼ਾਸਨ ਨੇ ਗਾਂਧੀ ਮੈਦਾਨ ਨਾਲ ਜੁੜਦੀਆਂ ਸਾਰੀਆਂ ਸੜਕਾਂ ‘ਤੇ ਵੱਡੀ ਤਦਾਦ ‘ਚ ਪੁਲਿਸ ਤਾਇਨਾਤ ਕਰ ਦਿੱਤੀ ਸੀ। ਬਿਹਾਰ ‘ਚ ਇਹ ਪਹਿਲਾ ਇੰਨਾ ਵੱਡਾ ਰੋਸ ਮੁਜ਼ਾਹਰਾ ਹੈ ਜੋ ਕਿਸੇ ਗੈਰ-ਸਿਆਸੀ ਧਿਰ ਵੱਲੋਂ ਕੀਤਾ ਗਿਆ ਹੋਵੇ। ਹਾਲਾਂਕਿ ਕੁਝ ਖੱਬੇਪੱਖੀ ਪਾਰਟੀਆਂ ਨੇ ਇਸ ਰੋਸ ਮੁਜ਼ਾਹਰੇ ‘ਚ ਸ਼ਮੂਲੀਅਤ ਕੀਤੀ ਹੈ। ਕਿਸਾਨਾਂ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਦਿੱਲੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਨ।

RELATED ARTICLES
POPULAR POSTS