Breaking News
Home / ਭਾਰਤ / ਯੂਪੀ ‘ਚ ਸਿੱਖ ਗੁਰੂਆਂ ਦਾ ਇਤਿਹਾਸ ਸਕੂਲ ਸਿਲੇਬਸ ‘ਚ ਹੋਵੇਗਾ ਸ਼ਾਮਲ

ਯੂਪੀ ‘ਚ ਸਿੱਖ ਗੁਰੂਆਂ ਦਾ ਇਤਿਹਾਸ ਸਕੂਲ ਸਿਲੇਬਸ ‘ਚ ਹੋਵੇਗਾ ਸ਼ਾਮਲ

ਯੋਗੀ ਅਦਿੱਤਿਆਨਾਥ ਦਾ ਐਲਾਨ : ਸੂਬੇ ਵਿਚ ਹਰ ਸਾਲ ਸਾਰੇ ਸਕੂਲਾਂ ‘ਚ 27 ਦਸੰਬਰ ਨੂੰ ‘ਸਾਹਿਬਜ਼ਾਦਾ ਦਿਵਸ’ ਮਨਾਇਆ ਜਾਵੇਗਾ
ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਦਾ ਇਤਿਹਾਸ ਸ਼ਾਮਲ ਕੀਤਾ ਜਾਵੇਗਾ। ਯੋਗੀ ਨੇ ਇਹ ਐਲਾਨ ਉਨ੍ਹਾਂ ਦੀ ਰਿਹਾਇਸ਼ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ‘ਚ ਕਰਵਾਏ ਗਏ ਸਮਾਗਮ ‘ਸਾਹਿਬਜ਼ਾਦਾ ਦਿਵਸ’ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ, ‘ਸਿੱਖ ਗੁਰੂਆਂ ਦਾ ਇਤਿਹਾਸ ਸਿਲੇਬਸ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਸਾਲ ਸਾਰੇ ਸਕੂਲਾਂ ਵਿੱਚ 27 ਦਸੰਬਰ ਨੂੰ ‘ਸਾਹਿਬਜ਼ਾਦਾ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ, ਜਿਸਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਇਸ ਮੌਕੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਦਿਨੇਸ਼ ਸ਼ਰਮਾ ਤੇ ਕੈਬਨਿਟ ਮੰਤਰੀਆਂ ਨੇ ਵੀ ਹਾਜ਼ਰੀ ਲਗਵਾਈ। ਮੁੱਖ ਮੰਤਰੀ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਮੁੱਖ ਮੰਤਰੀ, ਉਨ੍ਹਾਂ ਦੇ ਸਹਿਯੋਗੀ ਮੰਤਰੀਆਂ ਅਤੇ ਸਿੱਖ ਸਮਾਜ ਦੇ ਨੁਮਾਇੰਦਿਆਂ ਨੇ ਲੰਗਰ ਵੀ ਛਕਿਆ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …