ਬਰੈਂਪਟਨ/ਬਿਊਰੋ ਨਿਊਜ਼
ਕੈਨੇਡਾ ਪੜ੍ਹਨ ਆਏ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬਰੈਂਪਟਨ ‘ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਪੜ੍ਹਾਈ ਦਾ ਖਰਚਾ ਪੂਰਾ ਕਰਨ ਲਈ ਪਾਰਟ ਟਾਈਮ ਕੰਮ ਕਰਦਾ ਸੀ। ਰੋਜ਼ਾਨਾ ਵਾਂਗ ਜਦੋਂ ਉਹ ਪਿਛਲੇ ਦਿਨੀਂ ਕੰਮ ‘ਤੇ ਗਿਆ ਅਤੇ ਮੁੜ ਨਾਲ ਪਰਤਿਆ। ਅੰਮ੍ਰਿਤਪਾਲ ਸਿੰਘ ਬਰੈਂਪਟਨ ਵਿਖੇ ਰਹਿੰਦਾ ਸੀ ਜਦਕਿ ਉਸ ਦੀ ਭੈਣ ਪਲਵਿੰਦਰ ਕੌਰ ਸਰੀ ਸ਼ਹਿਰ ਵਿਚ ਰਹਿੰਦੀ ਹੈ। ਦੁੱਖ ਵਿਚ ਡੁੱਬੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਝਭ
ਪੰਜਾਬੀ ਮੂਲ ਦੇ ਵਿਦਿਆਰਥੀ ਦੀ ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਮੌਤ
RELATED ARTICLES

