Breaking News
Home / ਦੁਨੀਆ / ਕਿਸਾਨਾਂ ਦੇ ਅੰਦੋਲਨ ‘ਤੇ ਅਮਰੀਕੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਪੋਂਪੀਓ ਦਾ ਮੰਗਿਆ ਸਮਰਥਨ

ਕਿਸਾਨਾਂ ਦੇ ਅੰਦੋਲਨ ‘ਤੇ ਅਮਰੀਕੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਪੋਂਪੀਓ ਦਾ ਮੰਗਿਆ ਸਮਰਥਨ

ਭਾਰਤੀ ਮੂਲ ਦੀ ਪ੍ਰੋਮਿਲਾ ਜੈਪਾਲ ਕਰ ਰਹੀ ਹੈ ਅਮਰੀਕੀ ਸੰਸਦ ਮੈਂਬਰਾਂ ਦੀ ਅਗਵਾਈ
ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰੋਮਿਲਾ ਜੈਪਾਲ ਸਮੇਤ ਅਮਰੀਕਾ ਦੇ 7 ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਕੋਲੋਂ ਭਾਰਤ ਵਿਚ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ‘ਤੇ ਭਾਰਤ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਅਮਰੀਕੀ ਸੰਸਦ ਮੈਂਬਰਾਂ ਨੇ ਪੋਂਪੀਓ ਨੂੰ ਪਿਛਲੇ ਦਿਨੀਂ ਇਕ ਪੱਤਰ ਵੀ ਲਿਖਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਨਾਲ ਜੁੜਿਆ ਇਹ ਮਾਮਲਾ ਅਮਰੀਕੀ ਸਿੱਖਾਂ ਲਈ ਚਿੰਤਾ ਦਾ ਵਿਸ਼ਾ ਹੈ। ਇਹ ਹੋਰ ਭਾਰਤੀ ਰਾਜਾਂ ਦੇ ਭਾਰਤ ਵੰਸ਼ੀਆਂ ਨੂੰ ਵੀ ਬਹੁਤ ਪ੍ਰਭਾਵਿਤ ਕਰਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕਈ ਭਾਰਤਵੰਸ਼ੀਆਂ ਦੇ ਪੰਜਾਬ ਵਿਚ ਰਿਸ਼ਤੇਦਾਰ ਅਤੇ ਪੁਸ਼ਤੈਨੀ ਜ਼ਮੀਨ ਹੈ। ਉਹ ਭਾਰਤ ਵਿਚ ਆਪਣੇ ਪਰਿਵਾਰਾਂ ਦੀ ਕੁਸ਼ਲਤਾ ਲਈ ਚਿੰਤਤ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਦੇ 12 ਤੋਂ ਜ਼ਿਆਦਾ ਸੰਸਦ ਮੈਂਬਰ ਭਾਰਤ ਵਿਚ ਜਾਰੀ ਕਿਸਾਨ ਅੰਦੋਲਨ ‘ਤੇ ਚਿੰਤਾ ਪ੍ਰਗਟ ਕਰ ਚੁੱਕੇ ਹਨ। ਇਸੇ ਦੌਰਾਨ ਭਾਰਤ ਨੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ‘ਤੇ ਇਤਰਾਜ਼ ਕੀਤਾ ਹੈ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …