ਕਿਹਾ : ਨਵੇਂ ਸਾਲ ਦੇ ਜਸ਼ਨ ਦੌਰਾਨ ਕੋਵਿਡ-19 ਸਬੰਧੀ ਸਿਹਤ ਮਾਹਰਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਨਾ ਭੁੱਲੀਏ
ਬਰੈਂਪਟਨ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਸਮੂਹ ਬਰੈਂਪਟਨ ਸਾਊਥ ਵਾਸੀਆਂ ਅਤੇ ਕੈਨੇਡੀਅਨਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ”ਮੈਂ ਆਸ ਕਰਦੀ ਹਾਂ ਕਿ ਨਵਾਂ ਸਾਲ ਤੁਹਾਡੇ ਸਾਰਿਆਂ ਲਈ ਖੁਸ਼ੀਆਂ ਅਤੇ ਤਰੱਕੀ ਭਰਿਆ ਹੋਵੇ। ਇਸਦੇ ਨਾਲ ਹੀ ਉਹਨਾਂ ਨੇ ਬਰੈਂਪਟਨ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਮੇਂ ਦੌਰਾਨ ਅਸੀਂ ਇੱਕਠੇ ਹੋ ਕੇ ਜਸ਼ਨ ਨਹੀਂ ਮਨਾ ਸਕਦੇ, ਕਿਉਂਕਿ ਕੋਵਿਡ-19 ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਉਹਨਾਂ ਕਿਹਾ ਕਿ ਇਸ ਨਵੇਂ ਸਾਲ ਦੌਰਾਨ ਆਪਣੀ ਅਤੇ ਆਪਣਿਆਂ ਦੀ ਸਿਹਯਾਬੀ ਲਈ ਸਾਨੂੰ ਸਾਰਿਆਂ ਨੂੰ ਸਿਹਤ ਮਾਹਰਾਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ।”
ਸੋਨੀਆ ਸਿੱਧੂ ਨੇ ਕਿਹਾ ਕਿ ਚਾਹੇ ਕੈਨੇਡਾ ਵੱਲੋਂ ਵੈਕਸੀਨ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ ਪਰ ਫਿਰ ਵੀ ਅਜੇ ਅਹਿਤਿਆਤ ਵਰਤਣ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਅਸੀਂ ਸਾਰੇ ਆਉਣ ਵਾਲੈ ਸਮੇਂ ਦੀ ਇੱਕ ਸੋਹਣੀ ਅਤੇ ਤੰਦਰੁਸਤੀ ਭਰੀ ਸ਼ੁਰੂਆਤ ਕਰ ਸਕੀਏ।
ਉਹਨਾਂ ਨੇ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਨੇਡਾ ਸਰਕਾਰ ਨੇ ਇਸ ਮਹਾਂਮਾਰੀ ਦੌਰਾਨ ਵੀ ਕੈਨੇਡੀਅਨਜ਼ ਦਾ ਸਾਥ ਨਹੀਂ ਛੱਡਿਆ ਅਤੇ ਵਿੱਤੀ ਸਹਾਇਤਾ ਤੋਂ ਲੈ ਕੇ ਟੀਕਾਕਰਣ ਤੱਕ ਕਈ ਅਹਿਮ ਕਦਮ ਚੁੱਕਣ ਵਿਚ ਮੋਹਰੀ ਰਹੀ ਹੈ। ਉਹਨਾਂ ਕਿਹਾ ਕਿ ਫੈੱਡਰਲ ਲਿਬਰਲ ਸਰਕਾਰ ਅੱਗੇ ਵੀ ਇਸੇ ਤਰ੍ਹਾਂ ਹੀ ਕੈਨੇਡੀਅਨਜ਼ ਦੀ ਸਿਹਤ ਅਤੇ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਲਈ ਵਚਨਬੱਧ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …