Breaking News
Home / ਭਾਰਤ / ਭਗਵੰਤ ਮਾਨ ਨੇ ਉਲਝਾਈ ਜਾਂਚ ਕਮੇਟੀ

ਭਗਵੰਤ ਮਾਨ ਨੇ ਉਲਝਾਈ ਜਾਂਚ ਕਮੇਟੀ

9ਰਿਪੋਰਟ ਦੇਣ ਲਈ ਦੋ ਹਫਤਿਆਂ ਦਾ ਸਮਾਂ ਹੋਰ ਵਧਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਗਵੰਤ ਮਾਨ ਵੱਲੋਂ ਸੰਸਦ ਦਾ ਵੀਡੀਓ ਬਣਾਉਣ ਦੇ ਮਾਮਲੇ ਵਿਚ ਜਾਂਚ ਕਮੇਟੀ ਹੀ ਉਲਝ ਗਈ ਹੈ। ਇਸ ਬਾਰੇ ਕਮੇਟੀ ਕੋਈ ਫੈਸਲਾ ਨਹੀਂ ਲੈ ਸਕੀ। ਇਸ ਲਈ ਕਮੇਟੀ ਨੂੰ ਆਪਣੀ ਰਿਪੋਰਟ ਦੇਣ ਲਈ ਦੋ ਹਫਤਿਆਂ ਦਾ ਸਮਾਂ ਹੋਰ ਦਿੱਤਾ ਹੈ।
ਜਾਂਚ ਕਮੇਟੀ ਨੇ ਅੱਜ ਤਿੰਨ ਅਗਸਤ ਨੂੰ ਪੂਰੇ ਮਾਮਲੇ ਦੀ ਰਿਪੋਰਟ ਸਪੀਕਰ ਨੂੰ ਦੇਣੀ ਸੀ। ਅੱਜ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਪੀਕਰ ਸਮਿੱਤਰਾ ਮਹਾਜਨ ਨੇ ਦੱਸਿਆ ਕਿ ਕਮੇਟੀ ਨੂੰ ਦੋ ਹਫਤਿਆਂ ਦਾ ਸਮਾਂ ਹੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਦੋਂ ਤੱਕ ਭਗਵੰਤ ਮਾਨ ਦੇ ਸੰਸਦ ਵਿੱਚ ਆਉਣ ਉਤੇ ਪਾਬੰਦੀ ਰਹੇਗੀ।
ਭਾਜਪਾ ਆਗੂ ਕਿਰਿਤ ਸਮੱਈਆ ਦੀ ਅਗਵਾਈ ਵਿੱਚ ਭਗਵੰਤ ਮਾਨ ਵੱਲੋਂ ਸੰਸਦ ਦੀ ਬਣਾਈ ਗਈ ਵੀਡੀਓ ਦੀ ਜਾਂਚ ਕਰ ਰਹੀ ਹੈ। ਭਗਵੰਤ ਮਾਨ ਪਹਿਲਾਂ ਹੀ ਦੋ ਵਾਰ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ। ਭਗਵੰਤ ਮਾਨ ਨੇ ਜਾਂਚ ਕਮੇਟੀ ਨੂੰ ਭੇਜੇ ਜਵਾਬ ਵਿਚ ਕਿਹਾ ਕਿ ਉਸ ਦਾ ਦਾਇਰਾ ਹੋਰ ਵਧਾ ਕੇ ਪ੍ਰਧਾਨ ਮੰਤਰੀ ਨੂੰ ਵੀ ਸ਼ਾਮਲ ਕੀਤਾ ਜਾਵੇ। ਭਗਵੰਤ ਮਾਨ ਦੇ ਇਸ ਚੱਕਰਵਿਊ ਵਿੱਚ ਕਮੇਟੀ ਹੀ ਉਲਝ ਗਈ ਹੈ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …