Breaking News
Home / ਪੰਜਾਬ / ਨਗਰ ਨਿਗਮ ਚੋਣਾਂ ਨੂੰ ਲੈ ਕੇ ਡਰੀ ਪੰਜਾਬ ਭਾਜਪਾ

ਨਗਰ ਨਿਗਮ ਚੋਣਾਂ ਨੂੰ ਲੈ ਕੇ ਡਰੀ ਪੰਜਾਬ ਭਾਜਪਾ

ਅਮਨ ਕਾਨੂੰਨ ਦਾ ਮਸਲਾ ਲੈ ਕੇ ਭਾਜਪਾ ਦਾ ਵਫਦ ਰਾਜਪਾਲ ਕੋਲ ਪਹੁੰਚਿਆ
ਚੰਡੀਗੜ੍ਹ : ਭਾਜਪਾ ਦੇ ਇਕ ਵਫ਼ਦ ਵਲੋਂ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਲਈ ਇਹ ਮਾਹੌਲ ਸਹੀ ਨਹੀਂ ਹੈ, ਕਿਉਂਕਿ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਲਈ ਲੋਕਾਂ ਤੱਕ ਆਪਣੀ ਗੱਲ ਲਿਜਾਉਣ ਜਾਂ ਰੈਲੀ ਕਰਨ ਲਈ ਸਹੀ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਕਾਂਗਰਸ ਦੀ ਕਠਪੁਤਲੀ ਬਣੇ ਹੋਏ ਹਨ ਅਤੇ ਕਾਂਗਰਸ ਭਾਜਪਾ ਨੂੰ ਚੋਣਾਂ ਤੋਂ ਦੂਰ ਰੱਖਣਾ ਚਾਹੁੰਦੀ ਹੈ, ਇਸ ਲਈ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …