Breaking News
Home / ਭਾਰਤ / ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਯਾਦ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਕਾਰਨ ਭਾਰਤ ਦਾ ਤਾਜ ਬਰਕਰਾਰ ਹੈ। ਮੋਦੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਉਹ ਕਰੀਬ ਇਕ ਹਫ਼ਤਾ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਸੀ ਅਤੇ ਦਰਸ਼ਨ ਕਰਕੇ ਕਾਫ਼ੀ ਸਕੂਨ ਵੀ ਮਿਲਿਆ ਸੀ। ਸਾਹਿਬਜ਼ਾਦਿਆਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਹਿ ਸਿੰਘ ਨੂੰ ਵਕਤ ਦੇ ਜ਼ੁਲਮੀ ਹੁਕਮਰਾਨਾਂ ਵਲੋਂ ਜਿਊਂਦੇ ਹੀ ਕੰਧਾਂ ‘ਚ ਚਿਣਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹੁਕਮਰਾਨ ਚਾਹੁੰਦੇ ਸਨ ਕਿ ਸਾਹਿਬਜ਼ਾਦੇ ਆਪਣੀ ਆਸਥਾ ਛੱਡ ਦੇਣ, ਪ੍ਰੰਤੂ ਸਾਹਿਬਜ਼ਾਦਿਆਂ ਨੇ ਛੋਟੀ ਉਮਰ ‘ਚ ਵੀ ਗਜਬ ਦੀ ਦਲੇਰੀ ਤੇ ਇੱਛਾ ਸ਼ਕਤੀ ਵਿਖਾਈ। ਮੌਤ ਸਾਹਮਣੇ ਨਜ਼ਰ ਆ ਰਹੀ ਸੀ ਪਰ ਉਹ ਡੋਲੇ ਨਹੀਂ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੇ ਸਮੁੱਚੀ ਮਨੁੱਖਤਾ ਤੇ ਦੇਸ਼ ਨੂੰ ਨਵੀਂ ਸਿੱਖਿਆ ਦਿੱਤੀ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …