Breaking News
Home / ਪੰਜਾਬ / ਗੁਰਦੁਆਰਾ ਜੋਤੀ ਸਰੂਪ ਵਿਖੇ ਸਾਲਾਨਾ ਸ਼ਹੀਦੀ ਸਭਾ ਸੰਪੰਨ

ਗੁਰਦੁਆਰਾ ਜੋਤੀ ਸਰੂਪ ਵਿਖੇ ਸਾਲਾਨਾ ਸ਼ਹੀਦੀ ਸਭਾ ਸੰਪੰਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਯਾਦ
ਫ਼ਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਭਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਤੇ ਅਰਦਾਸ ਮਗਰੋਂ ਸੰਪੰਨ ਹੋ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂ ਨੰਗੇ ਪੈਰੀਂ ਸ਼ਾਮਲ ਹੋਏ। ਇਸੇ ਦੌਰਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਠ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਿੱਖ ਪੰਥ ਅਤੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰਪਾਓ ਦਿੱਤੇ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਧਾਰਮਿਕ ਇਤਿਹਾਸ ਵਿੱਚ ਵਿਲੱਖਣ ਹੈ, ਜਿਸ ਨੇ ਪੂਰੀ ਦੁਨੀਆਂ ਨੂੰ ਧਰਮ ਦੇ ਅਕੀਦੇ ‘ਤੇ ਪਹਿਰਾ ਦੇਣ ਦੀ ਜਾਚ ਸਿਖਾਈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …