ਨਵੀਂ ਦਿੱਲੀ : ਪੂਰਬੀ ਦਿੱਲੀ ਦੀ ਝਿਲਮਿਲ ਕਲੋਨੀ ਦੀ ਸਿੰਘ ਸਭਾ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਮੂਲੀਅਤ ਕੀਤੀ ਗਈ ਤੇ ਸਭਾ ਵੱਲੋਂ ਸਥਾਨਕ ਬੱਚਿਆਂ ਨੇ ਗਾਜ਼ੀਪੁਰ ‘ਚ ਧਰਨੇ ਵਿੱਚ ਸ਼ਬਦ ਤੇ ਗੀਤ ਪੇਸ਼ ਕੀਤੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਇਲਾਕੇ ਦੇ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਦੱਸਿਆ ਕਿ ਉਹ ਖ਼ੁਦ ਤੇ ਸਿੰਘ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ, ਹਰਜੀਤ ਸਿੰਘ ਕੋਹਲੀ, ਆਸ਼ੋਕ ਕੁਮਾਰ, ਗੁਰਪ੍ਰੀਤ ਕੌਰ ਪ੍ਰੀਤੀ ਤੇ ਮਨਜੀਤ ਸਿੰਘ ਬੜੈਚ ਧਰਨੇ ਵਿੱਚ ਸ਼ਾਮਲ ਹੋਏ। ਸਿੱਖੀ ਸਰੂਪ ਵਿੱਚ ਸਜੇ ਬੱਚਿਆਂ ਨੇ ‘ਦੇਹ ਸ਼ਿਵਾ ਵਰ’ ਸ਼ਬਦ ਦਾ ਗਾਇਨ ਪੇਸ਼ ਕੀਤਾ ਤਾਂ ਧਰਨੇ ਵਿੱਚ ਜੈਕਾਰੇ ਗੂੰਜ ਉੱਠੇ। ਵਿਵੇਕ ਵਿਹਾਰ ਨੇ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਕਿਸਾਨ ਦਲੇਰੀ ਨਾਲ ਮੋਦੀ ਸਰਕਾਰ ਨਾਲ ਟੱਕਰ ਲੈ ਰਹੇ ਹਨ ਤੇ ਦੇਸ਼ ਦੀ ਅਗਵਾਈ ਫਿਰ ਪੰਜਾਬ ਦੇ ਕਿਸਾਨਾਂ ਨੇ ਕੀਤੀ, ਜਿਸ ਮਗਰੋਂ ਹੁਣ ਦੇਸ਼ ਦੇ ਹਰ ਸੂਬੇ ਤੋਂ ਕਿਸਾਨ ਦਿੱਲੀ ਵੱਲ ਕੂਚ ਕਰ ਚੁੱਕੇ ਹਨ।
Check Also
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ
ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : …