ਕੋਲਕਾਤਾ : ਨੋਬਲ ਪੁਰਸਕਾਰ ਵਿਜੇਤਾ ਅਮ੍ਰਿਤਆ ਸੇਨ ਨੇ ਇਕ ਇੰਟਰਵਿਊ ਦੌਰਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜਾਰੀ ਪ੍ਰਦਰਸ਼ਨ ਦੀ ਹਮਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਲਈ ਵਾਜਬ ਵਜ੍ਹਾ ਹੈ। 87 ਸਾਲਾ ਹਾਰਵਰਡ ਯੂਨੀਵਰਸਿਟੀ ਪ੍ਰੋਫੈਸਰ ਸੇਨ ਨੇ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਦੀ ਸਮੀਖਿਆ ਲਈ ਠੋਸ ਕਾਰਨ ਹੈ ਪਰ ਸਭ ਤੋਂ ਪਹਿਲਾਂ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਦੇਸ਼ ‘ਚ ਵਿਰੋਧ ਤੇ ਬਹਿਸ ਦਾ ਸਥਾਨ ਸੀਮਤ ਹੋਣ ‘ਤੇ ਚਿੰਤਾ ਜਤਾਈ ਤੇ ਕਿਹਾ ਕਿ ਸਰਕਾਰ ਜਿਸ ਵਿਅਕਤੀ ਨੂੰ ਪਸੰਦ ਨਹੀਂ ਕਰਦੀ ਉਸ ਨੂੰ ਅੱਤਵਾਦੀ ਐਲਾਨ ਸਕਦੀ ਹੈ ਤੇ ਜੇਲ੍ਹ ਭੇਜ ਸਕਦੀ ਹੈ। ਜਨ ਵਿਰੋਧ ਤੇ ਮੁਕਤ ਚਰਚਾ ਦਾ ਸਥਾਨ ਸੀਮਤ ਕਰ ਦਿੱਤਾ ਗਿਆ ਹੈ ਜਾਂ ਖਤਮ ਕਰ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …