-2 C
Toronto
Sunday, December 7, 2025
spot_img
Homeਭਾਰਤਛੋਟੇ ਸਾਹਿਬਜ਼ਾਦਿਆਂ ਨੂੰ ਸਿੰਘੂ ਬਾਰਡਰ 'ਤੇ ਸ਼ਰਧਾਂਜਲੀਆਂ ਭੇਟ

ਛੋਟੇ ਸਾਹਿਬਜ਼ਾਦਿਆਂ ਨੂੰ ਸਿੰਘੂ ਬਾਰਡਰ ‘ਤੇ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸਿੰਘੂ ਬਾਰਡਰ ‘ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਸਿੰਘੂ ਬਾਰਡਰ ‘ਤੇ ਕਰਵਾਏ ਸਮਾਗਮ ਦੌਰਾਨ ਪਹਿਲਾਂ ਆਸਾ ਦੀ ਵਾਰ ਦੇ ਪਾਠ ਕੀਤੇ ਗਏ ਤੇ ਇਸ ਮਗਰੋਂ ਭਾਈ ਖੁਸ਼ਵੰਤ ਸਿੰਘ ਤੇ ਬੀਬੀ ਹਰਮੀਤ ਕੌਰ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਨੰਦ ਸਾਹਿਬ ਪੜ੍ਹਨ ਤੋਂ ਬਾਅਦ ਭਾਈ ਬਲਵੰਤ ਸਿੰਘ ਬਹਿਰਾਮ ਕੇ ਨੇ ਅਰਦਾਸ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਬਾਰੇ ਕਥਾ ਰਾਹੀਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਕੂਮਤ ਕਿਸਾਨਾਂ ਉਪਰ ਕਹਿਰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਟਿੱਕਰੀ ਬਾਰਡਰ ‘ਤੇ ਧਰਨੇ ਵਿਚ ਸ਼ਾਮਲ ਵਕੀਲ ਵੱਲੋਂ ਖੁਦਕੁਸ਼ੀ
ਜਲਾਲਾਬਾਦ : ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ‘ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਟਿਕਰੀ ਬਾਰਡਰ ‘ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਅਮਰਜੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਖੁਦਕੁਸ਼ੀ ਨੋਟ ਵੀ ਲਿਖ ਕੇ ਪਿੱਛੇ ਛੱਡਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਰਾਏ ਪਿਛਲੇ ਕਰੀਬ ਦੋ ਹਫਤਿਆਂ ਤੋਂ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਸਨ ਅਤੇ ਲਗਾਤਾਰ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਰੱਦ ਨਾ ਕੀਤੇ ਜਾਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਤੋਂ ਹਤਾਸ਼ ਸਨ। ਆਖਰਕਾਰ ਉਸ ਨੇ ਐਤਵਾਰ ਨੂੰ ਸਵੇਰੇ ਕਰੀਬ 9 ਵਜੇ ਖੁਦਕੁਸ਼ੀ ਨੋਟ ਲਿਖ ਕੇ ਸਲਫਾਸ ਖਾ ਲਈ। ਹਾਲਤ ਵਿਗੜਨ ‘ਤੇ ਉਸ ਨੂੰ ਕਿਸਾਨਾਂ ਨੇ ਜਲਦੀ ਹੀ ਪੀਜੀਆਈ ਰੋਹਤਕ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

RELATED ARTICLES
POPULAR POSTS