ਕਿਹਾ – ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਭਾਜਪਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਭਾਜਪਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਇਨਸਾਫ਼ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਜਿਹੇ ਨਾਵਾਂ ਨਾਲ ਸੰਬੋਧਨ ਕਰਕੇ ਬਦਨਾਮ ਕਰਨਾ ਬੰਦ ਕਰੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਅਤੇ ਅੱਤਵਾਦੀ ਦੱਸਦੀ ਹੋਵੇ, ਉਸ ਪਾਰਟੀ ਕੋਲ ਇਨ੍ਹਾਂ ਨਾਗਰਿਕਾਂ ‘ਤੇ ਸ਼ਾਸਨ ਕਰਨ ਦਾ ਵੀ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਘਰਸ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ‘ਤੇ ਖ਼ਰੀ ਨਾ ਉਤਰਨ ਵਾਲੀ ਨੀਤੀ ਕਰਕੇ ਹੋ ਰਿਹਾ ਹੈ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਭਾਜਪਾ ਅੰਨਦਾਤਿਆਂ ਦੀਆਂ ਦਲੀਲਾਂ ‘ਤੇ ਗੌਰ ਕਰਨ ਦੀ ਬਜਾਏ ਕਿਸਾਨਾਂ ਨੂੰ ਬੇਇੱਜ਼ਤ ਕਰ ਕੇ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਕੁਝ ਨੇਤਾ ਕੂੜ ਪ੍ਰਚਾਰ ਕਰ ਕੇ ਕਿਸਾਨਾਂ ਦੇ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …