Breaking News
Home / ਭਾਰਤ / ਦੋ ਜਨਵਰੀ ਨੂੰ ਪੂਰੇ ਭਾਰਤ ਵਿਚ ਕਰੋਨਾ ਵੈਕਸੀਨ ਦਾ ਹੋਵੇਗਾ ਟਰਾਇਲ

ਦੋ ਜਨਵਰੀ ਨੂੰ ਪੂਰੇ ਭਾਰਤ ਵਿਚ ਕਰੋਨਾ ਵੈਕਸੀਨ ਦਾ ਹੋਵੇਗਾ ਟਰਾਇਲ

ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ
ਨਵੀਂ ਦਿੱਲੀ, ਬਿਊਰੋ ਨਿਊਜ਼
ਆਉਂਦੀ 2 ਜਨਵਰੀ ਨੂੰ ਪੂਰੇ ਦੇਸ਼ ਵਿਚ ਕਰੋਨਾ ਵੈਕਸੀਨ ਦਾ ਟਰਾਇਲ ਕੀਤਾ ਜਾਵੇਗਾ। ਸਿਹਤ ਮੰਤਰਾਲੇ ਨੇ ਅੱਜ ਇਕ ਅਹਿਮ ਮੀਟਿੰਗ ਵਿਚ ਇਹ ਫੈਸਲਾ ਲਿਆ। ਧਿਆਨ ਰਹੇ ਕਿ ਲੰਘੀ 28 ਅਤੇ 29 ਦਸੰਬਰ ਨੂੰ ਪੰਜਾਬ, ਅਸਾਮ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦੇ ਦੋ ਦੋ ਜ਼ਿਲ੍ਹਿਆਂ ਵਿਚ ਵੈਕਸੀਨੇਸ਼ਨ ਲਈ ਮਸ਼ੀਨਰੀ ਦੀ ਤਿਆਰੀ ਨੂੰ ਪਰਖਿਆ ਗਿਆ ਸੀ। ਹੈਲਥ ਸੈਕਟਰੀ ਰਾਜੇਸ਼ ਭੂਸ਼ਣ ਦੀ ਅਗਵਾਈ ਵਿਚ ਵੈਕਸੀਨੇਸ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਇਹ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿਚ ਵੈਕਸੀਨ ਦਾ ਟਰਾਇਲ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਟਰਾਇਲ ਲਈ ਪੁਖਤਾ ਇੰਤਜ਼ਾਮ ਕੀਤੇ ਜਾਣ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …