ਕੈਪਟਨ ਅਮਰਿੰਦਰ ਨੇ ਕੀਤੀ ਰਸਮੀ ਸ਼ੁਰੂਆਤ
ਮੁਹਾਲੀ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਸਤੇ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੌਰੀਡੋਰ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਸ ਖੇਤਰ ਦੇ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਾਂਤਮਈ ਢੰਗ ਨਾਲ ਜ਼ਮੀਨ ਗ੍ਰਹਿਣ ਕਰਨ ਅਤੇ ਜ਼ਮੀਨ ਮਾਲਕਾਂ ਦੀ ਮੁੜ ਵਿਵਸਥਾ ਨੇਪਰੇ ਚਾੜ੍ਹਨ ਲਈ ਸਿਵਲ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ ਅਤੇ ਤੇਜ਼ੀ ਨਾਲ ਪ੍ਰਾਜੈਕਟ ਮੁਕੰਮਲ ਕਰਨ ਲਈ ਕੌਮੀ ਹਾਈਵੇਜ਼ ਅਥਾਰਟੀ ਆਫ ਇੰਡੀਆ ਦੀ ਸ਼ਲਾਘਾ ਵੀ ਕੀਤੀ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …