ਕੇਰਲਾ ‘ਚ ਭਾਜਪਾ ਦਾ ਇਕੋ ਇਕ ਵਿਧਾਇਕ ਵੀ ਖੇਤੀ ਕਾਨੂੰਨਾਂ ਖਿਲਾਫ
ਥਿਰੂਵਨੰਤਨਮਪੂਰਮ, ਬਿਊਰੋ ਨਿਊਜ਼
ਕੇਰਲਾ ਦੀ ਪਿਨਰੇਈ ਵਿਜਿਅਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਨੂੰ ਅੱਜ ਸਰਬਸੰਮਤੀ ਨਾਲ ਵਿਧਾਨ ਸਭਾ ‘ਚ ਪਾਸ ਕਰ ਦਿੱਤਾ। ਸੀ.ਪੀ.ਆਈ. (ਐਮ) ਦੀ ਅਗਵਾਈ ਵਾਲੇ ਐਲ.ਡੀ.ਐਫ. ਤੇ ਕਾਂਗਰਸ ਦੀ ਅਗਵਾਈ ਵਾਲੀ ਯੂ.ਡੀ.ਐਫ. ਵਲੋਂ ਇਸ ਮਤੇ ਨੂੰ ਖੁੱਲ੍ਹੇ ਮਨ ਨਾਲ ਸਮਰਥਨ ਦਿੱਤਾ ਗਿਆ। ਕੋਵਿਡ ਨੇਮਾਂ ਨੂੰ ਧਿਆਨ ‘ਚ ਰੱਖ ਕੇ ਵਿਸ਼ੇਸ਼ ਇਜਲਾਸ ਵਿਚ ਇਹ ਮਤਾ ਲਿਆਂਦਾ ਗਿਆ ਤੇ ਅੰਦੋਲਨਕਾਰੀ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਗਈ। ਜ਼ਿਕਰਯੋਗ ਹੈ ਕਿ ਕੇਰਲਾ ਵਿਚ ਭਾਜਪਾ ਦੇ ਇਕੋ ਇਕ ਵਿਧਾਇਕ ਰਾਜਗੋਪਾਲ ਨੇ ਵੀ ਮਤੇ ਦਾ ਸਮਰਥਨ ਕੀਤਾ ਹੈ। ਇਸ ਤੋਂ ਬਾਅਦ ਰਾਜਗੋਪਾਲ ਨੇ ਸਫਾਈ ਦਿੰਦਿਆਂ ਕਿਹਾ ਕਿ ਮੈਂ ਖੇਤੀ ਕਾਨੂੰਨਾਂ ਖਿਲਾਫ ਮਤੇ ਦਾ ਸਮਰਥਨ ਨਹੀਂ ਕੀਤਾ। ਧਿਆਨ ਰਹੇ ਕਿ ਮੁੱਖ ਮੰਤਰੀ ਵਿਜਿਅਨ ਨੇ ਮਤਾ ਪੇਸ਼ ਕਰਦਿਆਂ ਨਵੇਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨ ‘ਕਿਸਾਨ ਵਿਰੋਧੀ’ ਅਤੇ ‘ਕਾਰਪੋਰੇਟ ਲਈ ਫਾਇਦੇਮੰਦ’ ਹਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …