ਖੁਰਸ਼ੀਦ ਨੇ ਧਰਨਾਕਾਰੀ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਮਿਲਣ ਲਈ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖ਼ੁਰਸ਼ੀਦ ਵੀ ਪਹੁੰਚੇ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਖ਼ਾਲਸਾ ਏਡ ਨੂੰ ਬਦਨਾਮ ਕਰਨ ਵਾਲੇ ਗੋਦੀ ਮੀਡੀਆ ਖਿਲਾਫ ਕਾਰਵਾਈ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਧਿਆਨ ਰਹੇ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੀ ਹਮਾਇਤ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਹੋਏ ਹਨ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …