19.6 C
Toronto
Wednesday, July 22, 2026
spot_img
Homeਪੰਜਾਬਮਨੋਹਰ ਲਾਲ ਖੱਟਰ ਦਾ ਕਹਿਣਾ, ਅਸੀਂ ਕਿਸਾਨਾਂ ਨੂੰ ਹਰਿਆਣਾ 'ਚ ਐਮ ਐੱਸ...

ਮਨੋਹਰ ਲਾਲ ਖੱਟਰ ਦਾ ਕਹਿਣਾ, ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਲਈ ਹਾਂ ਤਿਆਰ

ਸ਼ਾਹਜਹਾਂਪੁਰ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਛੱਡੇ ਅੱਥਰੂ ਗੈਸ ਦੇ ਗੋਲੇ
ਚੰਡੀਗੜ੍ਹ, ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅਸੀਂ ਕਿਸਾਨਾਂ ਨੂੰ ਹਰਿਆਣਾ ‘ਚ ਐਮ ਐੱਸ ਪੀ ਦੇਣ ਨੂੰ ਤਿਆਰ ਹਾਂ। ਉਨ੍ਹਾਂ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜੇਕਰ ਹਰਿਆਣਾ ਵਿਚ ਐਮ ਐੱਸ ਪੀ ਬੰਦ ਹੋਈ ਤਾਂ ਉਹ ਸਿਆਸਤ ਤੋਂ ਕਿਨਾਰਾ ਕਰ ਲੈਣਗੇ। ਉਧਰ ਦੂਜੇ ਪਾਸੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕੁਝ ਕਿਸਾਨ ਰਾਜਸਥਾਨ ਅਤੇ ਹਰਿਆਣਾ ਦੇ ਸ਼ਾਹਜਹਾਂਪੁਰ ਬਾਰਡਰ ‘ਤੇ ਬੈਰੀਕੇਡ ਤੋੜ ਕੇ ਟਰੈਕਟਰਾਂ ਸਮੇਤ ਹਰਿਆਣਾ ਵਿਚ ਦਾਖਲ ਹੋ ਗਏ। ਇਸ ਮੌਕੇ ਭੜਕੀ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕਰ ਦਿੱਤਾ ਅਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦੀ ਛੱਡੇ ਗਏ। ਇਸ ਮੌਕੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲਿਆ। ਧਿਆਨ ਰਹੇ ਕਿ ਪਹਿਲਾਂ ਵੀ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਉਦੋਂ ਤੋਂ ਹੀ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਨਿਸ਼ਾਨੇ ‘ਤੇ ਹੈ।

RELATED ARTICLES
POPULAR POSTS