27.1 C
Toronto
Friday, July 10, 2026
spot_img
Homeਭਾਰਤਸੋਨੀਆ ਗਾਂਧੀ ਦੀ ਸਿਹਤ ਵਿਚ ਹੋਇਆ ਮਾਮੂਲੀ ਸੁਧਾਰ

ਸੋਨੀਆ ਗਾਂਧੀ ਦੀ ਸਿਹਤ ਵਿਚ ਹੋਇਆ ਮਾਮੂਲੀ ਸੁਧਾਰ

7ਕੱਲ੍ਹ ਵਾਰਾਨਸੀ ‘ਚ ਰੋਡ ਸ਼ੋਅ ਦੌਰਾਨ ਹੋਈ ਸੀ ਸਿਹਤ ਖਰਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ‘ਚ ਮਾਮੂਲੀ ਸੁਧਾਰ ਹੋਇਆ ਹੈ ਪਰ ਅਜੇ ਵੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਕਰਕੇ ਅੱਜ ਉਨ੍ਹਾਂ ਨੂੰ ਦਿੱਲੀ ਦੇ ਸ਼੍ਰੀ ਗੰਗਾ ਰਾਮ ਹਸਪਤਾਲ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੂੰ ਤੇਜ਼ ਬੁਖ਼ਾਰ ਤੇ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੈ। ਲੰਘੇ ਦਿਨ ਵਾਰਾਨਸੀ ਵਿੱਚ ਰੋਡ ਸ਼ੋਅ ਲਈ ਗਏ ਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਿੱਲੀ ਖ਼ਾਸ ਉਡਾਣ ਰਾਹੀਂ ਲਿਆਂਦਾ ਗਿਆ। ਡਾਕਟਰਾਂ ਨੇ ਸੋਨੀਆ ਗਾਂਧੀ ਨੂੰ ਆਰਾਮ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਗੰਗਾਰਾਮ ਹਸਪਤਾਲ ਦੇ ਪ੍ਰਬੰਧਕਾਂ ਨੇ ਸੋਨੀਆ ਗਾਂਧੀ ਦੀ ਦੇਖਭਾਲ ਲਈ ਮੈਡੀਕਲ ਬੋਰਡ ਦਾ ਗਠਨ ਕਰ ਦਿੱਤਾ ਹੈ।

RELATED ARTICLES
POPULAR POSTS