ਭਗਵੰਤ ਮਾਨ ਨੇ ਕਿਹਾ, ਸਰਕਾਰ ਭੱਜਣ ਤੋਂ ਬਜਾਏ ਇਸ ਨੂੰ ਲਾਗੂ ਕਰੇ
ਚੰਡੀਗੜ੍ਹ, ਬਿਊਰੋ ਨਿਊਜ਼
ਕਿਸਾਨਾਂ ਤੇ ਕੇਂਦਰ ਸਰਕਾਰ ‘ਚ ਕੁਝ ਮੁੱਦਿਆਂ ਉੱਤੇ ਸਹਿਮਤੀ ਦੇ ਬਣ ਰਹੇ ਅਸਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ। ਆਪ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਈ ਮੀਟਿੰਗ ਵਿਚ ਦੋਹਾਂ ਧਿਰਾਂ ਦਰਮਿਆਨ ਕੁਝ ਮੁੱਦਿਆਂ ਉੱਤੇ ਆਪਸੀ ਸਹਿਮਤੀ ਬਣਨ ਦੇ ਆਸਾਰ ਬਣੇ ਹਨ ਪ੍ਰੰਤੂ ਅਜੇ ਵੱਡੇ ਅਤੇ ਗੰਭੀਰ ਮੁੱਦੇ ਜਿਉਂ ਦੇ ਤਿਉਂ ਪਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੜਾਕੇ ਦੀ ਠੰਢ ‘ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਵੇ ਅਤੇ ਅਗਲੀ ਮੀਟਿੰਗ ਵਿੱਚ ਕਿਸਾਨਾਂ ਦੀ ਮੁੱਖ ਮੰਗ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ ਐਮ ਐਸ ਪੀ ਕਿਸਾਨਾਂ ਦਾ ਮੁੱਢਲਾ ਹੱਕ ਹੈ, ਜੋ ਕਾਨੂੰਨੀ ਤੌਰ ‘ਤੇ ਮਿਲਣਾ ਚਾਹੀਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …