ਨਵੇਂ ਸਾਲ ‘ਚ ਕਿਸਾਨਾਂ ਨੂੰ ਜਿੱਤ ਦੀ ਉਮੀਦ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚੱਲਦੇ ਹੋਏ ਅੱਜ 36 ਦਿਨ ਹੋ ਗਏ ਹਨ। ਕੜਾਕੇ ਦੀ ਠੰਢ ਅਤੇ ਸੀਤ ਲਹਿਰ ਵਿਚਾਲੇ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਘਰ ਵਾਪਸੀ ਨਹੀਂ ਹੋਵੇਗੀ। ਇਸਦੇ ਚੱਲਦਿਆਂ ਕਿਸਾਨ ਨਵਾਂ ਸਾਲ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਮਨਾਉਣਗੇ। ਕਿਸਾਨਾਂ ਨੂੰ ਉਮੀਦ ਹੈ ਕਿ ਨਵੇਂ ਸਾਲ ਦੇ ਸ਼ੁਰੂ ਵਿਚ ਹੀ ਕਿਸਾਨਾਂ ਦੀ ਜਿੱਤ ਹੋ ਜਾਵੇਗੀ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਤਾਂ ਮੰਨ ਲਈਆਂ ਹਨ, ਪਰ ਖੇਤੀ ਕਾਨੂੰਨ ਸਬੰਧੀ ਗੱਲਬਾਤ 4 ਜਨਵਰੀ ਨੂੰ ਹੋਣੀ ਹੈ। ਕੇਂਦਰ ਵਲੋਂ ਦੋ ਮੰਗਾਂ ਮੰਨ ਲੈਣ ਤੋਂ ਬਾਅਦ ਕਿਸਾਨਾਂ ਦੀਆਂ ਉਮੀਦਾਂ ਹੋਰ ਮਜ਼ਬੂਤ ਹੋ ਗਈਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …