ਚੰਡੀਗੜ੍ਹ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਨੂੰ ਫੈਲਣ ਰੋਕਣ ਲਈ ਲਾਇਆ ਗਿਆ ਰਾਤ ਦਾ ਕਰਫਿਊ ਤੋਂ ਅੱਜ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ 1 ਜਨਵਰੀ ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ ਤੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਇਥੇ ਜਿਕਰਯੋਗ ਹੈ ਕਿ ਪੰਜਾਬ ‘ਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਇਆ ਗਿਆ ਸੀ। ਇਸ ਦੇ ਚਲਦਿਆਂ ਲੋਕਾਂ ਦੇ ਇਕੱਠ ‘ਤੇ ਲੱਗੀਆਂ ਪਾਬੰਦੀਆਂ ‘ਚ ਵੀ 1 ਜਨਵਰੀ ਤੋਂ ਢਿੱਲੀ ਦਿੱਤੀ ਗਈ ਹੈ। ਸਾਰੇ ਘਰੇਲੂ ਤੇ ਬਾਹਰੀ ਸਮਾਜਿਕ ਇਕੱਠਾਂ ਵਿੱਚ 200 ਤੋਂ 500 ਤੱਕ ਵਿਅਕਤੀ ਸ਼ਾਮਲ ਹੋ ਸਕਦੇ ਹਨ।
Check Also
ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ
ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …