Breaking News
Home / ਪੰਜਾਬ / ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਪੰਜਾਬ ਦੇ 2 ਦਿਨਾਂ ਦੌਰੇ ‘ਤੇ

‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਪੰਜਾਬ ਦੇ 2 ਦਿਨਾਂ ਦੌਰੇ ‘ਤੇ

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਦੌਰੇ ‘ਤੇ ਪੰਜਾਬ ਪੁੱਜੇ। ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚਣ ਉਤੇ ਸਭ ਤੋਂ ਪਹਿਲਾਂ ਰਾਘਵ ਚੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦੇ ਹੋਏ ਉਨ੍ਹਾਂ ਪੰਜਾਬ, ਪੰਜਾਬੀਅਤ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਿੱਛੋਂ ਰਾਘਵ ਚੱਢਾ ਨੇ ਸ੍ਰੀ ਦੁਰਗਿਆਣਾ ਮੰਦਰ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕੀਤੀ। ਰਾਘਵ ਚੱਢਾ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜੋ ਕਿਸਾਨ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ, ਉਨ੍ਹਾਂ ਮੰਗਾਂ ਛੇਤੀ ਮੰਨੀਆਂ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …