13.2 C
Toronto
Sunday, September 21, 2025
spot_img
Homeਪੰਜਾਬਬੀਬੀ ਜਗੀਰ ਕੌਰ ਨੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਬੀਬੀ ਜਗੀਰ ਕੌਰ ਨੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀ ਛੱਡਣ ਲਈ ਵੀ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਅਰਦਾਸ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਇਸੇ ਤਹਿਤ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੇਸ਼ ਦੇ ਲੋਕਾਂ ਦੀ ਹੋਂਦ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ ਅਤੇ ਦੇਸ਼ ਦਾ ਹਰ ਬਾਸ਼ਿੰਦਾ ਇਸ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਲਈ ਅਰਦਾਸਾਂ ਕਰ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਨੂੰ ਆਪਣੀ ਅੜ੍ਹੀ ਛੱਡਣ ਦੀ ਸਲਾਹ ਵੀ ਦਿੱਤੀ।

RELATED ARTICLES
POPULAR POSTS