ਅੰਮ੍ਰਿਤਸਰ/ਬਿਊਰੋ ਨਿਊਜ਼
ਅਤਿ ਦੀ ਸਰਦੀ ਅਤੇ ਧੁੰਦ ਦੇ ਬਾਵਜੂਦ ਦੂਰੋਂ ਨੇੜਿਉਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਨਵੇਂ ਸਾਲ 2021 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਕੇ ਜੀ ਆਇਆਂ ਆਖਿਆ। ਲੰਘੀ ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ । ਭੀੜ ਇੰਨੀ ਜ਼ਿਆਦਾ ਸੀ ਕਿ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਇੰਤਜ਼ਾਰ ਕਰਨਾ ਪਿਆ । ਇਸ ਮੌਕੇ ਹਰ ਸਾਲ ਵਾਂਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਸ਼ਰਧਾਲੂਆਂ ਵੱਲੋਂ ਨਵੇਂ ਵਰ੍ਹੇ 2021 ਨੂੰ ਜੀ ਆਇਆਂ ਕਹਿੰਦਿਆਂ ਆਪਣੇ ਪਰਿਵਾਰਾਂ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …