21.3 C
Toronto
Thursday, July 23, 2026
spot_img
Homeਪੰਜਾਬਕਿਸਾਨਾਂ ਨੇ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਅੱਗੇ ਸੁੱਟਿਆ ਗੋਹਾ

ਕਿਸਾਨਾਂ ਨੇ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਅੱਗੇ ਸੁੱਟਿਆ ਗੋਹਾ

ਭਾਜਪਾ ਆਗੂ ਅਨਿਲ ਜੋਸ਼ੀ ਦਾ ਸ਼ੋਅਰੂਮ ਵੀ ਕਰਵਾਇਆ ਬੰਦ
ਹੁਸ਼ਿਆਰਪੁਰ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਕੀਤੀ ਟਿੱਪਣੀ ਤੋਂ ਗ਼ੁੱਸੇ ‘ਚ ਆਏ ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟ ਦਿੱਤਾ। ਇਸ ਸਬੰਧੀ ਕਿਸਾਨਾਂ ਵੱਲੋਂ ਫੇਸਬੁੱਕ ‘ਤੇ ਇੱਕ ਵੀਡੀਓ ਵੀ ਪਾਈ ਗਈ ਅਤੇ ਭਾਜਪਾ ਆਗੂਆਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਦੇਸ਼ ਦੇ ਅੰਨਦਾਤਾ ਖਿਲਾਫ ਗਲਤ ਟਿੱਪਣੀਆਂ ਨਾ ਕਰਨ। ਇਥੇ ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ‘ਚ ਸ਼ਾਮਲ ਕਿਸਾਨ ਦਿੱਲੀ ਦੀਆਂ ਸਰਹੱਦਾਂ ਵਿਖੇ ਪਿਕਨਿਕ ਮਨਾ ਰਹੇ ਹਨ। ਦੂਜੇ ਪਾਸੇ ਤਰਨ ਤਾਰਨ ਵਿਖੇ ਵੀ ਕਿਸਾਨਾਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਦੇ ਕੱਪੜਿਆਂ ਦੇ ਸ਼ੋਅਰੂਮ ਦਾ ਘਿਰਾਓ ਕੀਤਾ। ਕਿਸਾਨਾਂ ਵੱਲੋਂ ਸ਼ੋਅਰੂਮ ਬੰਦ ਕਰਵਾਉਣ ਤੋਂ ਬਾਅਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

RELATED ARTICLES
POPULAR POSTS