2.4 C
Toronto
Thursday, November 27, 2025
spot_img
Homeਭਾਰਤਸਿੰਘੂ ਬਾਰਡਰ 'ਤੇ ਕਿਸਾਨਾਂ ਵਲੋਂ ਸਜਾਇਆ ਗਿਆ ਨਗਰ ਕੀਰਤਨ

ਸਿੰਘੂ ਬਾਰਡਰ ‘ਤੇ ਕਿਸਾਨਾਂ ਵਲੋਂ ਸਜਾਇਆ ਗਿਆ ਨਗਰ ਕੀਰਤਨ

ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸਿੰਘੂ ਬਾਰਡਰ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਨਵੇਂ ਸਾਲ 2021 ਦੀ ਸ਼ੁਰੂਆਤ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸਿੰਘੂ ਬਾਰਡਰ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪ੍ਰਦਰਸ਼ਨਾਂ ਵਿਚ ਸ਼ਾਮਲ ਸਮੂਹ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਉਸ ਤੋਂ ਬਾਅਦ ਨਗਰ ਕੀਰਤਨ ਆਰੰਭ ਹੋਇਆ। ਨਗਰ ਕੀਰਤਨ ਦੇ ਚਲਦਿਆਂ ਸਿੱਖ ਨੌਜਵਾਨਾਂ ਵੱਲੋਂ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ।

RELATED ARTICLES
POPULAR POSTS