17 C
Toronto
Sunday, October 5, 2025
spot_img
Homeਭਾਰਤਨਵੇਂ ਸਾਲ ਮੌਕੇ ਕਿਸਾਨਾਂ ਦਾ ਐਲਾਨ

ਨਵੇਂ ਸਾਲ ਮੌਕੇ ਕਿਸਾਨਾਂ ਦਾ ਐਲਾਨ

ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਮੁੜਾਂਗੇ ਘਰਾਂ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦਾ ਅੱਜ 37ਵਾਂ ਦਿਨ ਹੈ ਅਤੇ ਇਹ ਅੱਜ ਨਵੇਂ ਸਾਲ ਮੌਕੇ ਵੀ ਜਾਰੀ ਹੈ। ਕੜਾਕੇ ਦੀ ਪੈ ਰਹੀ ਠੰਢ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ‘ਚ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਨਵੇਂ ਸਾਲ ਦੀ ਸਵੇਰ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਕਿਸਾਨਾਂ ਵੱਲੋਂ ਜੀ ਆਇਆਂ ਆਖਿਆ। ਬੇਸ਼ੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤੱਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ। ਇਸ ਤੋਂ ਬਾਅਦ ਹੀ ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਚਾਰ ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ ਲਈ ਕਾਨੂੰਨੀ ਗਾਰੰਟੀ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੋਈ ਵਿਕਲਪ ਨਹੀਂ ਹੈ। ਮੋਰਚੇ ‘ਤੇ ਡਟੇ ਹੋਏ ਕਿਸਾਨਾਂ ਨੇ ਆਖਿਆ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਆਪਣੇ ਘਰਾਂ ਨੂੰ ਮੁੜਨਗੇ।

RELATED ARTICLES
POPULAR POSTS