ਅੰਮ੍ਰਿਤਸਰ/ਬਿਊਰੋ ਨਿਊਜ਼
ਸਿੱਖ ਜਥੇਬੰਦੀ ਦਲ ਖਾਲਸਾ ਤੇ ਅਖੰਡ ਕੀਰਤਨੀ ਜਥੇ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਹੈ। ਇਸ ਮੌਕੇ ਲੁਧਿਆਣਾ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ।
ਦਲ ਖਾਲਸਾ ਤੇ ਅਖੰਡ ਕੀਰਤਨੀ ਜਥੇ ਦੇ ਆਗੂਆਂ ਨੇ ਪੰਜਾਬ ਦੇ ਮੁਲਾਜ਼ਮਾਂ, ਸਿੱਖਿਅਕ ਸੰਸਥਾਵਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਵਿੱਚ ਜਥੇਬੰਦੀਆਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜਿੱਥੇ ਮੁਸਲਿਮ ਆਪਣੇ ਦੇਸ਼ ਦੀ ਆਜ਼ਾਦੀ ਦਾ ਜਸ਼ਨ 14 ਅਗਸਤ ਨੂੰ ਮਨਾਉਂਦੇ ਹਨ, ਉਥੇ ਹੀ ਪੂਰਾ ਹਿੰਦੁਸਤਾਨ ਆਪਣੇ ਦੇਸ਼ ਦੀ ਆਜ਼ਾਦੀ ਦਾ ਜਸ਼ਨ 15 ਅਗਸਤ ਨੂੰ ਮਨਾਉਂਦਾ ਹੈ। ਸਿੱਖ ਅੱਜ ਵੀ ਆਪਣੇ ਹੱਕਾਂ ਦੀ ਉਡੀਕ ਵਿੱਚ ਹਨ। ਇਸ ਲਈ ਉਨ੍ਹਾਂ ਨੂੰ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਕੋਈ ਅਧਿਕਾਰ ਨਹੀਂ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …