ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਅੱਜ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਮਾਲਵਾ ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ ਆਪਣੇ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਰਾਜ ਜਰਨੈਲ ਸਿੰਘ ਦੀ ਮੌਜੂਦਗੀ ਵਿਚ ਕੀਤੀ। ਧਿਆਨ ਰਹੇ ਕਿ ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵੀ ‘ਆਪ’ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਬਲਜਿੰਦਰ ਕੌਰ ਤੇ ਹੋਰ ਵੱਡੇ ਨੇਤਾ ਮੌਜੂਦ ਸਨ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …