ਕੁਮਾਰੀ ਸ਼ੈਲਜਾ ਨੇ ਵੀ ਦਿੱਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕ ਭਾਜਪਾ ਦਾ ਸਿਆਸੀ ਅੰਤ ਨੇੜੇ ਲੈ ਆਏ ਹਨ। ਨਾਲ ਹੀ ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲੜਾਈ ਬੇਰੁਜ਼ਗਾਰੀ ਤੇ ਮਹਿੰਗਾਈ ਨਾਲ ਲੜਨੀ ਚਾਹੀਦੀ ਸੀ ਪਰ ਉਨ੍ਹਾਂ ਨੇ ਲੜਾਈ ਕਿਸਾਨਾਂ ਨਾਲ ਲਗਾ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚੀਨ ਨੂੰ ਅੱਖ ਦਿਖਾਉਣ ਦੀ ਬਜਾਏ ਦੇਸ਼ ਦੇ ਕਿਸਾਨਾਂ ਨੂੰ ਹੀ ਅੱਖ ਦਿਖਾ ਰਹੇ ਹਨ। ਧਿਆਨ ਰਹੇ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੋੱਧ ਵਿਚ ਅਤੇ ਕਿਸਾਨੀ ਹੱਕਾਂ ਲਈ ਧਰਨੇ ‘ਤੇ ਬੈਠੇ ਹੋਏ ਹਨ।
Home / ਭਾਰਤ / ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਜੰਤਰ ਮੰਤਰ ਵਿਖੇ ਧਰਨਾ ਲਗਾਤਾਰ ਜਾਰੀ
Check Also
ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਮੈਡੀਸਿਨ 2024 ਦਾ ਨੋਬਲ ਪੁਰਸਕਾਰ
ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ ਸਟਾਕਹੋਮ/ਬਿਊਰੋ ਨਿਊਜ਼ …