ਕਿਹਾ, ਕਿਸਾਨ ਅੰਦੋਲਨ ਦੀ ਆੜ ‘ਚ ਹੋ ਰਹੀ ਹੈ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿਚ ਕੰਪਨੀ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਰਿਲਾਇੰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਨਾਲ ਹੀ ਕੰਪਨੀ ਨੇ ਅਰਜ਼ੀ ਦਾਖਲ ਕਰਦੇ ਹੋਏ ਇਸ ਮਾਮਲੇ ‘ਤੇ ਜਲਦੀ ਹੀ ਸੁਣਵਾਈ ਦੀ ਵੀ ਅਪੀਲ ਕੀਤੀ ਹੈ। ਦਾਇਰ ਅਰਜ਼ੀ ਵਿਚ ਕੰਪਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿਚ ਵਿਰੋਧੀ ਕੰਪਨੀਆਂ ਰਿਲਾਇੰਸ ਦਾ ਨਾਮ ਖਰਾਬ ਕਰਨ ਅਤੇ ਕੰਪਨੀ ਦੀ ਜਾਇਦਾਦ ਦਾ ਨੁਕਸਾਨ ਕਰਨਾ ਚਾਹੁੰਦੀਆਂ ਹਨ। ਕੰਪਨੀ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦਾ ਕੰਪਨੀ ਨਾਲ ਕੋਈ ਸਬੰਧ ਨਹੀਂ ਅਤੇ ਨਾ ਹੀ ਇਸ ਨਾਲ ਕੰਪਨੀ ਨੂੰ ਕੋਈ ਫਾਇਦਾ ਹੋਣ ਵਾਲਾ ਹੈ। ਕਿਹਾ ਗਿਆ ਕਿ ਕੰਪਨੀ ਨੇ ਕੰਟਰੈਕਟ ਫਾਰਮਿੰਗ ਦੇ ਖੇਤਰ ਵਿਚ ਕਦੀ ਕੰਮ ਨਹੀਂ ਕੀਤਾ ਅਤੇ ਨਾ ਹੀ ਅੱਗੇ ਅਜਿਹਾ ਕਰਨ ਦੀ ਕੋਈ ਯੋਜਨਾ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …