Breaking News
Home / ਪੰਜਾਬ / ਕਿਸਾਨ ਅੰਦੋਲਨ ਦੀ ਹਮਾਇਤ ਕਰਨ ‘ਤੇ ਦਿਲਜੀਤ ਦੋਸਾਂਝ ਖਿਲਾਫ ਇਨਕਮ ਟੈਕਸ ਵਿਭਾਗ ਦੀ ਕਾਰਵਾਈ

ਕਿਸਾਨ ਅੰਦੋਲਨ ਦੀ ਹਮਾਇਤ ਕਰਨ ‘ਤੇ ਦਿਲਜੀਤ ਦੋਸਾਂਝ ਖਿਲਾਫ ਇਨਕਮ ਟੈਕਸ ਵਿਭਾਗ ਦੀ ਕਾਰਵਾਈ

ਵਿਦੇਸ਼ਾਂ ਵਿਚੋਂ ਫੰਡ ਲੈਣ ਦੇ ਲੱਗ ਰਹੇ ਹਨ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨ ਮਾਮਲੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ‘ਤੇ ਹੁਣ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਆਮਦਨ ਕਰ ਵਿਭਾਗ ਨੇ ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਵਲੋਂ ਵਿਦੇਸ਼ਾਂ ਵਿਚੋਂ ਗ਼ੈਰਕਾਨੂੰਨੀ ਢੰਗ ਨਾਲ ਫੰਡ ਹਾਸਲ ਕੀਤਾ ਗਿਆ ਹੈ। ਦਿਲਜੀਤ ਦੋਸਾਂਝ ਖ਼ਿਲਾਫ਼ ਲੀਗਲ ਰਾਈਟਜ਼ ਅਬਜ਼ਰਵੇਟਰੀ ਨੇ ਸ਼ਿਕਾਇਤ ਕੀਤੀ ਸੀ। ਜਿਸਦਾ ਨੋਟਿਸ ਲੈਂਦੇ ਹੋਏ ਆਮਦਨ ਕਰ ਵਿਭਾਗ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਕਿਸਾਨ ਅੰਦੋਲਨ ਲਈ ਦਿਲਜੀਤ ਦੋਸਾਂਝ ਨੇ ਯੂ ਕੇ ਅਤੇ ਕੈਨੇਡਾ ਤੋਂ ਕਥਿਤ ਤੌਰ ‘ਤੇ ਫੰਡ ਹਾਸਲ ਕੀਤੇ ਹਨ। ਕਿਸਾਨਾਂ ਦੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਅੰਦੋਲਨ ਵਿਚ ਵੀ ਵੱਡੀ ਗਿਣਤੀ ਵਿਚ ਪੰਜਾਬੀ ਗਾਇਕ ਸ਼ਾਮਲ ਹੋਏ ਹਨ। ਧਿਆਨ ਰਹੇ ਕਿ ਦਿਲਜੀਤ ਦੋਸਾਂਝ ਤੋਂ ਪਹਿਲਾਂ ਪੰਜਾਬੀ ਗਾਇਕ ਰਣਜੀਤ ਬਾਵਾ ਖਿਲਾਫ ਵੀ ਇਨਕਮ ਟੈਕਸ ਨੇ ਨੋਟਿਸ ਜਾਰੀ ਕੀਤਾ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …