ਭਗਵੰਤ ਮਾਨ ਬੋਲੇ, ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਗਵਰਨਰ ਵੱਲੋਂ ਲਾਅ ਐਂਡ ਆਰਡਰ ਦਾ ਬਹਾਨਾ ਬਣਾ ਕੇ ਤਲਬ ਕੀਤੇ ਗਏ ਅਧਿਕਾਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਟਿੱਪਣੀ ਨੂੰ ਇਕ ਰਾਜਨੀਤਕ ਡਰਾਮਾ ਦੱਸਿਆ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰੇਕ ਪੰਜਾਬ ਵਾਸੀ ਕਿਸਾਨ ਅੰਦੋਲਨ ਨੂੰ ਆਪਣੇ ਢੰਗ ਨਾਲ ਸਮਰਥਨ ਕਰ ਰਿਹਾ ਹੈ। ਪ੍ਰੰਤੂ ਪੰਜਾਬ ਦੀ ਕੈਪਟਨ ਸਰਕਾਰ ਅਤੇ ਭਾਜਪਾ ਇਕ ਸੋਚੀ ਸਮਝੀ ਚਾਲ ਦੇ ਤਹਿਤ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਦਾ ਕਿਸਾਨ ਆਪਣੀ ਹੋਂਦ ਬਚਾਉਣ ਲਈ ਦਿਨ ਰਾਤ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ, ਗਵਰਨਰ ਸਾਹਿਬ ਨੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਕਿਉਂ ਨਹੀਂ ਉਠਾਇਆ ਕਿ ਮੇਰੇ ਸੂਬੇ ਦੇ ਕਿਸਾਨ ਮੁਸੀਬਤ ਵਿੱਚ ਹਨ। ਜ਼ਿਕਰਯੋਗ ਹੈ ਕਿ ਰਾਜਪਾਲ ਨੇ ਪੰਜਾਬ ਵਿਚ ਮੋਬਾਇਲ ਟਾਵਰਾਂ ਦੀ ਭੰਨਤੋੜ ਮਾਮਲੇ ਵਿਚ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਤਲਬ ਕੀਤਾ ਸੀ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਰਾਜਪਾਲ ਮੇਰੇ ਅਫਸਰਾਂ ਨੂੰ ਨਹੀਂ ਸਗੋਂ ਮੈਨੂੰ ਸੱਦਣ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …