ਹਰਜੀਤ ਗਰੇਵਾਲ ਵਿਰੁੱਧ ਡਟਣ ਵਾਲੇ ਨੌਜਵਾਨਾਂ ਖਿਲਾਫ ਕੇਸ
ਬਰਨਾਲਾ/ਬਿਊਰੋ ਨਿਊਜ਼
ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਬਾਈਕਾਟ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਕੁਝ ਨੌਜਵਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਖਿਲਾਫ ਮੁਰਦਾਬਾਦ ਦੇ ਨਾਅਰੇ ਲਿਖੇ ਤੇ ਸਮਾਜਿਕ ਬਾਈਕਾਟ ਦੇ ਫਲੈਕਸ ਲਗਾ ਦਿੱਤੇ ਸਨ। ਇਸ ਮਾਮਲੇ ਵਿਚ ਪੁਲਿਸ ਨੇ 3 ਨੌਜਵਾਨਾਂ ਖਿਲਾਫ ਕੇਸ ਦਰਜ ਕੀਤਾ ਹੈ ਤੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਦੇ ਨਾਲ ਰਲ ਕੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ‘ਚ ਕੈਪਟਨ ਸਰਕਾਰ ਦੀ ਵੀ ਅਹਿਮ ਭੂਮਿਕਾ ਰਹੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …