ਕਿਹਾ, ਹੁਣ ਆ ਗਿਆ ਊਠ ਪਹਾੜ ਹੇਠਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋ ਰਹੀ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਚੁਟਕੀ ਲਈ ਹੈ। ਸਿੱਧੂ ਨੇ ਆਖਿਆ ਕਿ ਕਿਸਾਨ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਇੰਝ ਜਾਪ ਰਹੀ ਹੈ ਜਿਵੇਂ ਹੁਣ ਊਠ ਪਹਾੜ ਦੇ ਹੇਠ ਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਤਾਨਾਸ਼ਾਹ ਸਰਕਾਰ ਨੂੰ ਹੁਕਮ ਸੁਣਾ ਰਹੇ ਹਨ। ਇਸ ਨੂੰ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਨੂੰ ਭੱਜਣ ਲਈ ਰਾਹ ਅਤੇ ਮੂੰਹ ਲੁਕਾਉਣ ਲਈ ਥਾਂ ਨਹੀਂ ਲੱਭ ਰਹੀ। ਸਿੱਧੂ ਨੇ ਕਿਹਾ ਕਿ ਉਮੀਦ ਹੈ ਕਿ ਸੱਚ ਦੀ ਜਿੱਤ ਹੋਵੇਗੀ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …