ਕਿਹਾ, ਉਮੀਦ ਕਰ ਰਿਹਾ ਹਾਂ ਕਿ ਮੇਰੇ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਵੀ ਸਮਰਥਨ ਦਿੱਤਾ ਹੈ। ਧਰਮਿੰਦਰ ਨੇ ਇਸ ਸਬੰਧੀ ਅੱਜ ਇਕ ਟਵੀਟ ਕੀਤਾ ਅਤੇ ਲਿਖਿਆ, ਅੱਜ ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ਼ ਮਿਲ ਜਾਏ। ਜੀਅ ਜਾਨ ਤੋਂ ਅਰਦਾਸ ਕਰਦਾ ਹਾਂ। ਹਰੇਕ ਨੂੰ ਸਕੂਨ ਮਿਲ ਜਾਵੇਗਾ…। ਜ਼ਿਕਰਯੋਗ ਹੈ ਕਿ ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਭਾਜਪਾ ਦੀ ਸੰਸਦ ਮੈਂਬਰ ਹੈ ਅਤੇ ਉਨ੍ਹਾਂ ਦੇ ਬੇਟੇ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ।
Check Also
ਗੰਗੋਤਰੀ ਅਤੇ ਯਮਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਛੇ ਮਹੀਨੇ ਚੱਲਣ ਵਾਲੀ ਚਾਰ ਧਾਮ ਯਾਤਰਾ ਦੀ ਹੋਈ ਸ਼ੁਰੂਆਤ ਹਰਿਦੁਆਰ/ਬਿਊਰੋ ਨਿਊਜ਼ : ਗੰਗੋਤਰੀ ਅਤੇ …