ਲੰਘੇ ਦੋ ਦਿਨਾਂ ‘ਚ ਜਾ ਚੁੱਕੀਆਂ ਹਨ 7 ਕਿਸਾਨਾਂ ਦੀਆਂ ਜਾਨਾਂ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਦੌਰਾਨ ਦਿੱਲੀ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਸ਼ਾਮਲ ਹੋਏ ਸੰਗਰੂਰ ਨੇੜਲੇ ਪਿੰਡ ਬਖੋਪੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਗੁਰਭਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਚਰਨ ਸਿੰਘ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਮੋਰਚੇ ਵਿੱਚ ਗਿਆ ਹੋਇਆ ਸੀ। ਜ਼ਿਆਦਾ ਠੰਢ ਹੋਣ ਕਾਰਨ ਗੁਰਚਰਨ ਸਿੰਘ ਦੀ ਸਿਹਤ ਖਰਾਬ ਹੋ ਗਈ ਤੇ ਉਹ ਆਪਣੇ ਪਿੰਡ ਵਾਪਸ ਆ ਗਿਆ ਸੀ। ਰਾਤ ਨੂੰ ਤਬੀਅਤ ਹੋਰ ਖਰਾਬ ਹੋ ਜਾਣ ਕਾਰਨ ਗੁਰਚਰਨ ਸਿੰਘ ਦੀ ਮੌਤ ਹੋ ਗਈ। ਧਿਆਨ ਰਹੇ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਲੰਘੇ ਦੋ ਦਿਨਾਂ ਦੌਰਾਨ ਹੀ 7 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …