ਕਿਸਾਨ ਕਹਿੰਦੇ, ਤੁਸੀਂ ਆਪਣਾ ਖਾਣਾ ਖਾਓ ਅਸੀਂ ਆਪਣਾ ਪ੍ਰਸ਼ਾਦਾ ਛਕਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਮੀਟਿੰਗ ਚੱਲ ਰਹੀ ਹੈ। ਅੱਜ ਵੀ ਮੀਟਿੰਗ ਦੌਰਾਨ ਲੰਚ ਬਰੇਕ ਹੋਇਆ ਅਤੇ ਕਿਸਾਨਾਂ ਨੇ ਮੰਤਰੀਆਂ ਨਾਲ ਭੋਜਨ ਕਰਨ ਤੋਂ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਮੰਤਰੀ ਆਪਣਾ ਖਾਣਾ ਖਾਣ ਅਤੇ ਅਸੀਂ ਆਪਣਾ ਪ੍ਰਸ਼ਾਦਾ ਛਕਾਂਗੇ। ਪਹਿਲੇ ਗੇੜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਪੁੱਛਿਆ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾ ਰਹੇ ਹਨ ਜਾਂ ਨਹੀਂ। ਇਸ ਤੋਂ ਬਾਅਦ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ ਹੈ। ਧਿਆਨ ਰਹੇ ਕਿ ਦਿੱਲੀ ਦੇ ਵਿਗਿਆਨ ਭਵਨ ‘ਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਦੀ ਸ਼ੁਰੂਆਤ ‘ਚ ਮੰਤਰੀਆਂ ਅਤੇ ਕਿਸਾਨ ਆਗੂਆਂ ਨੇ ਉਨ੍ਹਾਂ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ, ਜਿਨ੍ਹਾਂ ਦੀ ਜਾਨ ਕਿਸਾਨ ਅੰਦੋਲਨ ਦੌਰਾਨ ਗਈ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …