Breaking News
Home / ਭਾਰਤ / ਕਿਸਾਨ ਆਗੂਆਂ ਅਤੇ ਮੰਤਰੀਆਂ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ

ਕਿਸਾਨ ਆਗੂਆਂ ਅਤੇ ਮੰਤਰੀਆਂ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ

ਅਗਲੀ ਮੀਟਿੰਗ 8 ਜਨਵਰੀ ਨੂੰ, ਕਿਸਾਨ ਭਲਕੇ ਬਣਾਉਣਗੇ ਨਵੀਂ ਰਣਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 40 ਦਿਨ ਹੋ ਗਏ ਹਨ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਅੱਜ 8ਵੇਂ ਦੌਰ ਦੀ ਮੀਟਿੰਗ ਹੋਈ ਅਤੇ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ ਹੈ। ਹੁਣ 8 ਜਨਵਰੀ ਨੂੰ ਫਿਰ ਮੀਟਿੰਗ ਬੁਲਾ ਗਈ ਹੈ। ਕਿਸਾਨ ਜਥੇਬੰਦੀਆਂ ਹੁਣ ਭਲਕੇ ਆਪਣੀ ਮੀਟਿੰਗ ਕਰਨੀਆਂ ਤਾਂ ਜੋ ਅਗਲੀ ਰਣਨੀਤੀ ਉਲੀਕੀ ਜਾ ਸਕੇ। ਅੱਜ ਦੀ ਮੀਟਿੰਗ ਵਿਚ ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਵਾਲੀ ਮੰਗ ‘ਤੇ ਕਾਇਮ ਰਹੇ ਅਤੇ ਸਰਕਾਰ ਦੇ ਮੰਤਰੀ ਕਾਨੂੰਨਾਂ ਵਿਚ ਸੋਧ ਦੀ ਗੱਲ ਕਰਦੇ ਰਹੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਨੀਤੀ ਕਿਸਾਨਾਂ ਨਾਲ ਹਮਦਰਦੀ ਵਾਲੀ ਨਹੀਂ ਹੈ। ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਸਪੱਸ਼ਟ ਕਰ ਦਿੱਤਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਘਰ ਵਾਪਸ ਨਹੀਂ ਜਾਣਗੇ। ਮੀਟਿੰਗ ਵਿਚ ਸਰਕਾਰ ਦੇ ਤਿੰਨ ਮੰਤਰੀ ਨਰਿੰਦਰ ਤੋਮਰ, ਪਿਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਸ਼ਾਮਲ ਸਨ।

Check Also

ਭਾਰਤੀ ਰਿਜ਼ਰਵ ਬੈਂਕ ਵੱਲੋਂ ਸਿਹਤ ਢਾਂਚੇ ਲਈ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪ੍ਰਬੰਧ

ਛੋਟੇ ਕਰਜ਼ਦਾਰਾਂ ਨੂੰ ਕਰਜ਼ਾ ਚੁਕਾਉਣ ਲਈ ਹੋਰ ਸਮਾਂ ਦੇਣ ਲਈ ਕਿਹਾ ਮੁੰਬਈ : ਭਾਰਤੀ ਰਿਜ਼ਰਵ …