ਪੰਜ ਸੂਬਿਆਂ ‘ਚ ਬਰਡ ਫਲੂ ਨਾਲ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ
ਚੰਡੀਗੜ੍ਹ, ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਚੱਲਦਿਆਂ ਹੁਣ ਬਰਡ ਫਲੂ ਦੀ ਦਸਤਕ ਨੇ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਕੇਰਲਾ ਵਿਚ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਕੇਰਲਾ ਵਿਚ ਬਰਡ ਫਲੂ ਦੀ ਪੁਸ਼ਟੀ ਵੀ ਹੋ ਚੁੱਕੀ ਹੈ। ਹਿਮਾਚਲ ‘ਚ 2 ਹਜ਼ਾਰ ਤੋਂ ਵਧੇਰੇ ਪ੍ਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਇਨ੍ਹਾਂ ਪੰਛੀਆਂ ‘ਚ ਐਵੀਅਨ ਇੰਨਫੂਲਏਂਜਾ ਭਾਵ ਕਿ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ਦੇ ਚਿੜੀਆ ਘਰਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਵੀ ਬਰਡ ਫਲੂ ਨੂੰ ਦੇਖਦਿਆਂ ਚੌਕਸ ਰਹਿਣ ਲਈ ਕਹਿ ਦਿੱਤਾ ਗਿਆ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …