ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼
ਨਵੀਂ ਦਿੱਲੀ, ਬਿਊਰੋ ਨਿਊਜ਼
ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਦਾ ਪਹਿਲਾ ਭਾਗ 29 ਜਨਵਰੀ ਤੋਂ 15 ਫਰਵਰੀ ਤੱਕ ਤੇ ਦੂਜਾ ਭਾਗ 8 ਮਾਰਚ ਤੋਂ 8 ਅਪਰੈਲ ਤੱਕ ਕਰਵਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੀ ਸਾਂਝੀ ਬੈਠਕ ਨੂੰ 29 ਜਨਵਰੀ ਨੂੰ ਸੰਬੋਧਨ ਕਰਨਗੇ ਤੇ ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੌਰਾਨ ਕਰੋਨਾ ਨਾਲ ਸਬੰਧਤ ਪ੍ਰੋਟੋਕੋਲ ਨੂੰ ਅਪਣਾਇਆ ਜਾਵੇਗਾ।
Check Also
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੇਵੇਂਦਰ ਫੜਨਵੀਸ ਹੋ ਸਕਦੇ ਹਨ ਸੂਬੇ ਦੇ ਨਵੇਂ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ …